ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀਆਂ ਤਾਰੀਖਾਂ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Wednesday, 13 December, 2023, 05:41 PM
ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀਆਂ ਤਾਰੀਖਾਂ ਦਾ ਐਲਾਨ
ਚੰਡੀਗੜ੍ਹ, 13 ਦਸੰਬਰ:
ਰਾਜ ਚੋਣ ਕਮਿਸ਼ਨ ਨੇ ਮਿਤੀ 09.12.2023 ਦੇ ਆਪਣੇ ਹੁਕਮਾਂ ਰਾਹੀਂ ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸ਼ਡਿਊਲ ਜਾਰੀ ਕੀਤਾ ਹੈ।
ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਉਹ 21.12.2023 ਤੋਂ 29.12.2023 ਤੱਕ (ਦੋਵੇਂ ਤਾਰੀਖਾਂ ਸਮੇਤ) ਆਪਣੀਆਂ ਵੋਟਾਂ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦੇ ਸਕਦੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਆਮ ਗ੍ਰਾਮ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 07.01.2024 ਨੂੰ ਕੀਤੀ ਜਾਵੇਗੀ।