ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ
ਦੁਆਰਾ: Punjab Bani ਪ੍ਰਕਾਸ਼ਿਤ :Thursday, 14 December, 2023, 02:56 PM

ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ
ਅੰਮ੍ਰਿਤਸਰ, 14 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗੀ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।
