ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 December, 2023, 07:59 PM

ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ
ਨਵੀਂ ਦਿੱਲੀ, 13 ਦਸੰਬਰ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਵਿਚ ਸੁਰੱਖਿਆ ਖਾਮੀਆਂ ਸਾਹਮਣੇ ਆਉਣ ਬਾਅਦ ਇਸ ’ਤੇ ਚਰਚਾ ਕਰਨ ਲਈ ਅੱਜ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਕੀਤੀ। ਇਸ ਤੋਂ ਪਹਿਲਾਂ ਸਦਨ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਸ੍ਰੀ ਬਿਰਲਾ ਨੇ ਮੀਟਿੰਗ ਬੁਲਾਉਣ ਦੀ ਜਾਣਕਾਰੀ ਦਿੱਤੀ ਅਤੇ ਕਿਹਾ, ‘ਮੈਂ ਪਹਿਲਾਂ ਵੀ ਤੁਹਾਡੇ ਸਾਰਿਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਰਿਹਾ ਹਾਂ ਤੇ ਹੁਣ ਵੀ ਇਸ ਵਿਸ਼ੇ ‘ਤੇ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਈ ਗਈ ਹੈ।’ ਇਸ ਤੋਂ ਬਾਅਦ ਬਿਰਲਾ ਨੇ ਸਦਨ ਦੀ ਕਾਰਵਾਈ ਸ਼ਾਮ ਚਾਰ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।