Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:54 pm

+91 90915 01313 , +91 90916 01313

punjabbanni@gmail.com
punjabbani@yahoo.com

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ

ਚੰਡੀਗੜ੍ਹ, 5 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top