Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 9:37 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Friday, 05 January, 2024, 07:46 PM

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।

ਕੈਬਨਿਟ ਮੰਤਰੀ ਨੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ।



Scroll to Top