Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 7:09 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 06 January, 2024, 05:22 PM

ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ

-ਪਟਿਆਲਾ ਲਈ ਮਾਣ ਵਾਲੀ ਗੱਲ, ਦੇਸ਼ ਭਰ ‘ਚ ਚੋਟੀ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹੀ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਦਿੱਤੀ ਪੇਸ਼ਕਾਰੀ
ਪਟਿਆਲਾ, 6 ਜਨਵਰੀ:
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਵਿੱਚ ਜ਼ਿਲ੍ਹਾ ਕੁਲੈਕਟਰਾਂ ਦੁਆਰਾ ਪ੍ਰਾਪਤ ਕੀਤੀ ਸ਼ਾਨਦਾਰ ਪ੍ਰਗਤੀ ਦੇ ਇੱਕ ਮਿਸਾਲੀ ਵਰਚੁਅਲ ਸਮਾਗਮ ਮੌਕੇ ਪਟਿਆਲਾ ਜ਼ਿਲ੍ਹੇ ਨੂੰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਪੇਸ਼ਕਾਰੀ ਦੇਣ ਦਾ ਮਾਣ ਹਾਸਲ ਹੋਇਆ ਹੈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੀ ਪੇਸ਼ਕਾਰੀ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਉਜਾਗਰ ਕੀਤੀ। ਪਟਿਆਲਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੇਸ਼ ਭਰ ਦੇ ਸਿਖਰਲੇ 10 ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨ ਦਾ ਮਾਣ ਹਾਸਲ ਕਰਦਿਆਂ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੀ ਪੇਸ਼ਕਾਰੀ ਦਿੰਦਿਆਂ ਕਮਿਊਨਿਟੀ ਭਾਗੀਦਾਰੀ ਦੁਆਰਾ ਸੰਚਾਲਿਤ ਸਫਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਦਾ ਪ੍ਰਦਰਸ਼ਨ ਕੀਤਾ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਗਾਜ਼ੀਪੁਰ ਦੀ ਗਊਸ਼ਾਲਾ ਵਿਖੇ ਗੋਬਰਧਨ ਪਲਾਂਟ ਅਤੇ ਸਨੌਰ ਦੇ ਪਿੰਡ ਡੀਲਵਾਲ ਵਿੱਚ ਇੱਕ ਆਲ-ਜੈਂਡਰ ਕਮਿਊਨਿਟੀ ਸੈਨੇਟਰੀ ਕੰਪਲੈਕਸ ਦੀ ਸਥਾਪਨਾ ਸ਼ਾਮਲ ਹੈ। ਆਪਣੀ ਪੇਸ਼ਕਾਰੀ ਦੌਰਾਨ, ਸਾਕਸ਼ੀ ਸਾਹਨੀ ਨੇ ਸਵੱਛ ਭਾਰਤ ਮਿਸ਼ਨ ਦੀ ਦ੍ਰਿੜ ਨਿਗਰਾਨੀ ਲਈ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ ਦੀ ਸ਼ਲਾਘਾ ਕਰਦੇ ਹੋਏ, ਕਮਿਊਨਿਟੀ ਦੀ ਸ਼ਮੂਲੀਅਤ, ਸਥਾਨਕ ਗੈਰ ਸਰਕਾਰੀ ਸੰਗਠਨਾਂ ਅਤੇ ਯੂਥ ਕਲੱਬਾਂ ਨੂੰ ਇਸ ਸਫਲਤਾ ਦਾ ਸਿਹਰਾ ਦਿੱਤਾ। ਵੱਖ-ਵੱਖ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸੈਨੀਟੇਸ਼ਨ ਟੀਮ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਵਿਪਨ ਸਿੰਗਲਾ, ਡੀ.ਡਬਲਯੂ.ਐੱਸ.ਐੱਸ. ਦੀ ਆਈ.ਈ.ਸੀ. ਸਪੈਸ਼ਲਿਸਟ ਵੀਰਪਾਲ ਦੀਕਸ਼ਿਤ, ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਸੇਵਿਆ ਸ਼ਰਮਾ, ਡੀ.ਡੀ.ਪੀ.ਓ. ਅਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸੀ.ਈ.ਓ. ਵਿਨੀਤ ਸ਼ਰਮਾ ਤੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਸਮੇਤ ਮਨਰੇਗਾ ਦੀ ਜਿਲ੍ਹਾ ਨੋਡਲ ਅਫਸਰ ਪੂਜਾ ਰਾਣੀ ਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਡਾ. ਰਜਨੀਸ਼ ਸ਼ਰਮਾ ਦੇ ਨਾਲ-ਨਾਲ ਸਥਾਨਕ ਐਨ.ਜੀ.ਓਜ਼ ਅਤੇ ਯੂਥ ਕਲੱਬਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।



Scroll to Top