ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੰਗੇ ਸੁਝਾਅ
ਦੁਆਰਾ: Punjab Bani ਪ੍ਰਕਾਸ਼ਿਤ :Saturday, 06 January, 2024, 05:45 PM
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੰਗੇ ਸੁਝਾਅ
ਨਵੀਂ ਦਿੱਲੀ, 6 ਜਨਵਰੀ
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਿਚ ਇਕ ਦੇਸ਼, ਇਕ ਚੋਣ ਵਿਸ਼ੇ ’ਤੇ ਬਣੀ ਕਮੇਟੀ ਨੇ ਦੇਸ਼ ਵਿਚ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਮੌਜੂਦਾ ਕਾਨੂੰਨੀ ਪ੍ਰਸ਼ਾਸਨਿਕ ਢਾਂਚੇ ਵਿਚ ਢੁਕਵੇਂ ਬਦਲਾਅ ਕਰਨ ਲਈ ਜਨਤਾ ਤੋਂ ਸੁਝਾਅ ਮੰਗੇ ਹਨ। ਉੱਚ ਪੱਧਰੀ ਕਮੇਟੀ ਨੇ ਜਨਤਕ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ 15 ਜਨਵਰੀ ਤੱਕ ਮਿਲੇ ਸੁਝਾਵਾਂ ’ਤੇ ਵਿਚਾਰ ਕੀਤਾ ਜਾਵੇਗਾ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸੁਝਾਅ ਕਮੇਟੀ ਦੀ ਵੈੱਬਸਾਈਟ ‘ਤੇ ਦਿੱਤੇ ਜਾ ਸਕਦੇ ਹਨ ਜਾਂ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ। ਕਮੇਟੀ ਪਿਛਲੇ ਸਾਲ ਸਤੰਬਰ ਵਿੱਚ ਬਣਾਈ ਗਈ ਸੀ ਅਤੇ ਉਦੋਂ ਤੋਂ ਹੁਣ ਤੱਕ ਇਸ ਦੀਆਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ।