ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Sunday, 07 January, 2024, 06:11 PM

ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ
ਪੱਟੀ : ਪੱਟੀ ਦੇ ਵਾਰਡ ਨੰਬਰ 2 ‘ਚ ਗਰਭਵਤੀ ਔਰਤ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲ਼ੀ ਔਰਤ ਦੇ ਮੂੰਹ ‘ਤੇ ਵੱਜੀ ਹੈ। ਘਟਨਾ ਦੀ ਲਾਈਵ ਵੀਡੀਓ ਵੀ ਸਾਹਮਣੇ ਆ ਰਹੀ ਹੈ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਨਾ ਪਹੁੰਚਣ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਡੀਐੱਸਪੀ ਦਫਤਰ ਅੱਗੇ ਰੱਖ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਹਰਜੀਤ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਮੁਲਜ਼ਮਾਂ ਨੇ ਗੋਲ਼ੀਆਂ ਚਲਾਈਆਂ ਪਰ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਅੱਜ ਮੁਲਜ਼ਮਾਂ ਨੇ ਮੇਰੀ ਨੂੰਹ ਸੁਨੀਤਾ ਪਤਨੀ ਰਾਜਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਰਵੀ ਸ਼ੰਕਰ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਕਮਲਬੰਦ ਕਰ ਕੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।
