ਲੋਕ ਸਭਾ ਚੋਣਾਂ ਕਾਰਨ ਇੱਕ ਮਹੀਨਾ ਪਹਿਲਾਂ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ : ਬੈਸ

ਲੋਕ ਸਭਾ ਚੋਣਾਂ ਕਾਰਨ ਇੱਕ ਮਹੀਨਾ ਪਹਿਲਾਂ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ : ਬੈਸ
ਲੁਧਿਆਣਾ : ਸਨਅਤੀ ਸ਼ਹਿਰ ’ਚ ਕੌਮੀ ਸਕੂਲ ਖੇਡਾਂ ਦੀ ਸ਼ੁਰੂਆਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨਾ ਪਹਿਲਾਂ ਹੋਣਗੀਆਂ। ਸ੍ਰੀ ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਕਾਫੀ ਛੁੱਟੀਆਂ ਕਰਨੀਆਂ ਪਈਆਂ ਸਨ, ਇਸ ਕਰ ਕੇ ਠੰਢ ਹੋਣ ਦੇ ਬਾਵਜੂਦ ਜ਼ਿਆਦਾ ਛੁੱਟੀਆਂ ਨਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਰ ਕੇ 6 ਫਰਵਰੀ ਤੋਂ ਬੱਚਿਆਂ ਦੇ ਪੇਪਰ ਸ਼ੁਰੂ ਹੋ ਜਾਣਗੇ। ਇਸ ਵਾਰ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਦੇ ਪੇਪਰ ਇਕੱਠੇ ਹੋਣਗੇ। ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਮਿਲਣਗੀਆਂ। ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਅੱਜ ਸਰਕਾਰੀ ਸਕੂਲਾਂ ’ਚ ਮਿਲ ਰਹੀਆਂ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। 17.5 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਜਵਾਹਰ ਨਗਰ ਸਕੂਲ ਦੀ ਹਾਲਤ ਸੁਧਾਰੀ ਜਾ ਰਹੀ ਹੈ।
