Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 11:40 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਸਾਲ 'ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

ਨਵੇਂ ਸਾਲ 'ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

ਨਵੇਂ ਸਾਲ ‘ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

-ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਪਟਿਆਲਾ, 1 ਜਨਵਰੀ:
ਨਵੇਂ ਸਾਲ ਦੇ ਅੱਜ ਪਹਿਲੇ ਦਿਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਅੱਜ ਦੂਜੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੇ ਸ਼ਰਧਾਲੂਆਂ ਨੂੰ ਇੱਕ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ ਦੇ ਪਹਿਲੇ ਦਿਨ ਹੀ ਯਾਤਰੀਆਂ ਨੂੰ ਧਾਰਮਿਕ ਯਾਤਰੀਆਂ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਯਾਤਰਾ ਕਰਨ ਵਾਲੇ ਸ਼ਰਧਾਲੂ ਨਵੇਂ ਸਾਲ ਦੇ ਇਸ ਸ਼ੁੱਭ ਅਵਸਰ ‘ਤੇ ਸਮੂਹ ਧਾਰਮਿਕ ਸਥਾਨਾਂ ‘ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਉਣ ਤਾਂ ਜੋ ਨਵਾਂ ਚੜ੍ਹਿਆ ਸਾਲ ਸਾਰਿਆਂ ਦੇ ਘਰ ਖ਼ੁਸ਼ੀਆਂ ਤੇ ਖੇੜੇ ਲੈ ਕੇ ਆਵੇ।
ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਸਕੀਮ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਵਿਧਾਇਕ ਪਟਿਆਲਾ ਸ਼ਹਿਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਸਪੈਸ਼ਲ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾਣਗੇ।
ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top