ਜਮਾਤ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਦੁਆਰਾ: Punjab Bani ਪ੍ਰਕਾਸ਼ਿਤ :Tuesday, 02 January, 2024, 07:40 PM

ਜਮਾਤ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਮਾਤ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਸਰਕੂਲਰ ਅਨੁਸਾਰ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 7 ਮਾਰਚ 2024 ਤੋਂ 14 ਮਾਰਚ 2024 ਤੱਕ ਹੋਣਗੀਆਂ।
ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਮਾਰਚ ਤੋਂ 27 ਮਾਰਚ 2024 ਤੱਕ ਕ੍ਰਮਵਾਰ ਸੈਲਫ ਪ੍ਰੀਖਿਆ ਕੇਂਦਰਾਂ ਅਤੇ ਬੋਰਡ ਦਫਤਲ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
