Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:49 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ

ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਮੁਹਾਲੀ ਦੇ ਸਬ ਰਜਿਸਟਰਾਰ ਦਫਤਰ ਨੂੰ ਅਤਿ-ਆਧੁਨਿਕ ਬਣਾਇਆ ਜਾ ਰਿਹਾ ਹੈ। ਇਸ ਦਫਤਰ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕੋ ਛੱਤ ਹੇਠ ਇਕੋਂ ਦਿਨ ਵਿੱਚ ਸਾਰੀਆਂ ਸੇਵਾਵਾਂ ਮਿਲਣਗੀਆਂ ਅਤੇ 90 ਮਿੰਟਾਂ ਅੰਦਰ ਜਾਇਦਾਦ ਖਰੀਦਣ ਵਾਲੇ ਰਜਿਸਟਰੀ ਦੀ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਉੱਤੇ ਰਜਿਸਟਰੀ ਦੀ ਕਾਪੀ ਮਿਲੇਗੀ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣ ਰਹੇ ਪੰਜਾਬ ਦੇ ਪਹਿਲੇ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ ਦੇ ਕੰਮ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਦੌਰਾ ਕੀਤਾ ਗਿਆ।ਉਨ੍ਹਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਜਿਵੇਂ ਕਿ ਤਹਿਸੀਲ ਦਫਤਰ, ਫਰਦ ਕੇਂਦਰ, ਆਰ.ਟੀ.ਏ. ਆਦਿ ਦਾ ਅਚਨਚੇਤੀ ਦੌਰਾ ਕਰ ਕੇ ਉੱਥੇ ਮੌਜੂਦ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਦਫਤਰਾਂ ਵਿੱਚ ਮੌਜੂਦ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੇ ਸਖਤ ਨਿਰਦੇਸ਼ ਹਨ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮਿਲਣ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਵੇਂ ਬਣਨ ਵਾਲੇ ਦਫ਼ਤਰ ਦਾ ਦੌਰਾ ਕਰਨ ਤੋਂ ਬਾਅਦ ਇਸ ਸਬੰਧੀ ਵਿਸਥਾਰਤ ਮੀਟਿੰਗ ਵੀ ਕੀਤੀ। ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲਿਆਂ ਦੀ ਖੱਜਲ ਖੁਆਰੀ ਬਿਲਕੁਲ ਖਤਮ ਕਰਨ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਕਰਨ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਬ ਰਜਿਸਟਰਾਰ ਦਫਤਰ ਸਥਾਪਤ ਕੀਤਾ ਜਾ ਰਿਹਾ ਹੈ।

ਨਵੇਂ ਦਫਤਰ ਦੇ ਨਿਵੇਕਲੇ ਪਹਿਲੂਆਂ ਉਤੇ ਝਾਤ ਪਾਉਂਦਿਆਂ ਸ੍ਰੀ ਵਰਮਾ ਨੇ ਦੱਸਿਆ ਕਿ ਰਜਿਸਟਰੀ ਦਾ ਵਸੀਕਾ ਤਿਆਰ ਕਰਨ ਤੋਂ ਲੈ ਕੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਅਧਿਕਾਰਤ ਕਾਊਂਟਰ ਤੋਂ ਸਟੈਂਪ ਪੇਪਰਾਂ ਦੀ ਖਰੀਦ, ਸ਼ਨਾਖਤ ਲਈ ਈ.ਕੇ.ਵਾਈ.ਸੀ., ਜਾਇਦਾਦ ਦੀ ਖਰੀਦ ਤੇ ਵੇਚ ਕਰਨ ਵਾਲੇ ਦੀ ਗਵਾਹ ਸਮੇਤ ਉਚ ਕੁਆਲਟੀ ਦੀ ਤਸਵੀਰ ਖਿਚਵਾਉਣੀ ਅਤੇ ਰਜਿਸਟਰੀ ਦੀ ਇਹ ਸਾਰੀ ਪ੍ਰਕਿਰਿਆ 90 ਮਿੰਟਾਂ ਦੇ ਅੰਦਰ ਮੁਕੰਮਲ ਹੋਵੇਗੀ ਜਿਸ ਵਿੱਚ ਰਜਿਸਟਰੀ ਦਾ ਰੰਗਦਾਰ ਪ੍ਰਿੰਟ ਮਿਲਣ ਦੀ ਸਹੂਲਤ ਇਕ ਛੱਤ ਹੇਠ ਮਿਲੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀ ਲਿਖਣ ਦੇ ਵੱਖ-ਵੱਖ ਕਾਊਂਟਰ ਇਸੇ ਦਫਤਰ ਵਿੱਚ ਹੋਣਗੇ।ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਆਪ ਵਸੀਕਾ ਲਿਖਣਾ ਚਾਹੁੰਦਾ ਹੈ ਜਾਂ ਉਹ ਘਰ ਤੋਂ ਹੀ ਕਾਗਜ਼ ਲਿਖ ਕੇ ਲਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਆਨਲਾਈਨ ਕਾਊਂਟਰ ਹੋਵੇਗਾ।

ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਔਰਤਾਂ ਲਈ ਸਟੈਂਪ ਡਿਊਟੀ ਵਿੱਚ 2 ਫੀਸਦੀ ਛੋਟ ਕਾਰਨ ਰਜਿਸਟਰੀ ਕਰਵਾਉਣ ਵਾਲਿਆਂ ਵਿੱਚ ਔਰਤਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਨਵੇਂ ਦਫਤਰ ਵਿੱਚ ਔਰਤਾਂ ਦੇ ਬੈਠਣ ਲਈ ਵਿਸ਼ੇਸ਼ ਜਗ੍ਹਾਂ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਦੇ ਬੈਠਣ ਲਈ ਉਡੀਕ ਖੇਤਰ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਰਜਿਸਟਰੀ ਲਈ ਆਪਣਾ ਸਮਾਂ ਲੈਣ ਵਾਲਾ ਵਿਅਕਤੀ ਆਪਣੇ ਮੋਬਾਈਲ ਉਤੇ ਮਿਲੀ ਅਪੁਆਇੰਟਮੈਂਟ ਦਿਖਾ ਕੇ ਦਫ਼ਤਰ ਵਿੱਚ ਆ ਸਕੇਗਾ।

ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਆਉਣ ਵਾਲੇ ਭਵਿੱਖ ਦੀਆਂ ਚੁਣੌਤੀਆਂ ਨੂੰ ਦੇਖਦਿਆਂ ਸਹੂਲਤਾਂ ਅਤੇ ਸਟਾਫ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਰਜਿਸਟਰੀ ਕਰਵਾਉਣ ਆਉਣ ਵਾਲੇ ਵਿਅਕਤੀਆਂ ਗਿਣਤੀ ਵੱਧਣ ਦੇ ਬਾਵਜੂਦ ਕੋਈ ਦਿੱਕਤ ਨਾ ਆਵੇ।

Advertisement
Advertisement
Advertisement
Advertisement
Scroll to Top