ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ

ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ
ਮੋਹਾਲੀ : ਮੋਹਾਲੀ ਵਿੱਚ ਅੱਜ ਇੱਕ ਹੋਰ ਵੱਡਾ ਐਨਕਾਊਂਟਰ ਹੋਇਆ ਹੈ। ਇਹ ਐਨਕਾਊਂਟਰ ਮੋਹਾਲੀ ਦੇ ਨੇੜੇ ਪਿੰਡ ਬਲੌਂਗੀ ਵਿਖੇ ਹੋਇਆ ਹੈ। ਦੱਸ ਦਈਏ ਕਿ ਇਹ ਮੋਹਾਲੀ ਪੁਲਿਸ ਅਤੇ ਬਟਾਲਾ ਪੁਲਿਸ ਦੀ ਸਾਂਝੀ ਕਾਰਵਾਈ ਹੈ ਜਿਸ ਵਿੱਚ ਕਈ ਕਰਾਸ ਬਾਰਡਰ ਦੇ ਮਾਮਲਿਆਂ ਵਿੱਚ ਦੋਸ਼ੀ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਡੇਰਾ ਬਾਬਾ ਨਾਨਕ, ਜ਼ਿਲ੍ਹਾ- ਗੁਰਦਾਸਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਉਸ ਦੀ ਲੱਤ ਵਿੱਚ ਗੋਲੀ ਲੱਗੀ ਹੈ।
ਇਹ ਮੁਲਜ਼ਮ ਅਤਿਵਾਦੀ ਰਿੰਦਾ ਦਾ ਨੇੜਲਾ ਸਾਥੀ ਹੈ। ਇਹ ਡਰੋਨ ਰਾਹੀਂ ਬਾਰਡਰ ਪਾਰ ਤੋਂ ਹਥਿਆਰ ਅਤੇ ਅਸਲੇ ਦੀ ਸਪਲਾਈ ਮੰਗਵਾਉਂਦਾ ਸੀ। ਜਦੋਂ ਪੁਲਿਸ ਇਸ ਨੂੰ ਫੜਨ ਪਹੁੰਚਦੀ ਹੈ ਤਾਂ ਉਸ ਨੂੰ ਆਤਮ ਸਮਰਪਣ ਕਰ ਲਈ ਕਿਹਾ ਪਰ ਉਸ ਨੇ ਪੁਲਿਸ ਉਤੇ ਹੀ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਗੋਲੀ ਚਲਾਈ, ਜੋ ਕਿ ਉਸ ਦੇ ਪੈਰ ਵਿੱਚ ਵੱਜੀ। ਇਸ ਦੀ ਕਈ ਮਾਮਲਿਆਂ ਵਿਚ ਪੁਲਿਸ ਨੂੰ ਤਲਾਸ਼ ਸੀ। ਮੁਹਾਲੀ ਪੁਲੀਸ ਅਤੇ ਬਟਾਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ, ਜਿਸ ਕਾਰਨ ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਬੀਤੇ ਕੱਲ੍ਹ ਇਸ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਮੁਹਾਲੀ ਪੁਲੀਸ ਨੇ ਇਨ੍ਹਾਂ ਨੂੰ ਇੱਥੇ ਲਿਆ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੰਨੀ ਬਲੌਗੀ ਇਲਾਕੇ ਵਿੱਚ ਲੁਕਿਆ ਹੋਇਆ ਸੀ, ਜਿਸ ਤੋਂ ਬਾਅਦ ਬਟਾਲਾ ਪੁਲੀਸ ਅਤੇ ਮੁਹਾਲੀ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਰਾਹੀਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ, ਪਰ ਉਸ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਗੋਲੀਬਾਰੀ ਵਿੱਚ ਪੁਲੀਸ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ ਅਤੇ ਉਹ 6 ਫੇਸ ਹਸਪਤਾਲ ਵਿੱਚ ਇਲਾਜ ਅਧੀਨ ਹੈ।
