Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:56 pm

+91 90915 01313 , +91 90916 01313

punjabbanni@gmail.com
punjabbani@yahoo.com

ਅਣਪਛਾਤਿਆਂ ਨੇ  ਕੀਤੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਅਣਪਛਾਤਿਆਂ ਨੇ ਕੀਤੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਅਣਪਛਾਤਿਆਂ ਨੇ ਕੀਤੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
ਹੁਸ਼ਿਆਰਪੁਰ : ਥਾਣਾ ਬੁਲਹੋਵਾਲ ਦੇ ਅੰਤਰਗਤ ਪੈਂਦੇ ਪਿੰਡ ਦੋਸੜਕਾ ਵਿੱਖੇ ਅੱਜ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸਮਾਂ ਕਰੀਬ 10 ਬਜੇ ਅੱਡਾ ਦੋਸੜਕਾ ਵਿੱਖੇ ਊਸ ਸਮੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਸਿੰਘ (ਚੀਨਾ) ਜੋ ਕਿ ਆਪਣੇ ਘਰੋਂ ਆਪਣੇ ਡੰਪ ਤੇ ਗਿਆ ਅਤੇ ਉੱਥੇ ਉਸਦੇ ਕਰਮਚਾਰੀ ਵੀ ਮੌਜੂਦ ਸਨ।ਜਿੱਥੇ ਤਿੰਨ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹੋ ਕੇ ਆਏ 3 ਵਿਅਕਤੀਆਂ ਵੱਲੋਂ ਸੰਦੀਪ ਚੀਨਾ ਤੇ 4 ਗੋਲੀਆਂ ਚਲਾਈਆਂ ਗਈਆਂ ਜਿਨ੍ਹਾਂ ਚੋਂ 2 ਗੋਲੀਆਂ ਉਸਦੀ ਛਾਤੀ ਚ ਲਗੀਆਂ ਜਿਸ ਕਰਕੇ ਉਸਦੀ ਮੌਤ ਹੋ ਗਈ,ਡੰਪ ਦਾ ਕਰਿੰਦਾ (ਕਰਮਚਾਰੀ) ਹਮਲਾਵਰਾਂ ਦੇ ਪਿੱਛੇ ਭੱਜਿਆ ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦੀਆਂ ਹੀ ਐਸ ਐਚ ਓ ਹਰਿਆਣਾ ਗੁਰਪ੍ਰੀਤ ਸਿੰਘ, ਐਸ ਐਚ ਓ ਬੁਲਹੋਵਾਲ ਜਸਵੰਤ ਸਿੰਘ,ਤਲਵਿੰਦਰ ਸਿੰਘ ਡੀ ਐਸ ਪੀ,ਐਸ ਪੀ ਬਈਆ,ਐਸ ਐਸ ਪੀ ਸੁਰਿੰਦਰ ਲਾਂਬਾ ਮੌਕੇ ਤੇ ਪੁੱਜੇ।

Advertisement
Advertisement
Advertisement
Advertisement
Scroll to Top