ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ

ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ
ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
