ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ , ਲੋਕ ਸਹਿਮੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 11 January, 2024, 07:33 PM

ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ , ਲੋਕ ਸਹਿਮੇ
ਨਵੀਂ ਦਿੱਲੀ। ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤਿੰਨ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਘਰਾਂ ਅਤੇ ਦਫ਼ਤਰਾਂ ਵਿੱਚ ਮੌਜੂਦ ਲੋਕ ਡਰੇ ਹੋਏ ਸਨ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਤੁਰੰਤ ਆਪਣੇ ਦਫਤਰਾਂ ਤੇ ਘਰਾਂ ਤੋਂ ਬਾਹਰ ਆ ਗਏ। ਦਿੱਲੀ-ਐੱਨਸੀਆਰ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੇ ਨਾਲ- ਨਾਲ ਪੰਜਾਬ ‘ਚ ਕਈ ਥਾਵਾਂ ‘ਤੇ ਝਟਕੇ ਮਹਿਸੂਸ ਕੀਤੇ ਗਏ ਹਨ।
ਚੰਡੀਗੜ੍ਹ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਅਫਗਾਨਿਸਤਾਨ ਵਿੱਚ ਤੀਬਰਤਾ 6.1 ਮਾਪੀ ਗਈ ਹੈ।