Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 2:30 pm

+91 90915 01313 , +91 90916 01313

punjabbanni@gmail.com
punjabbani@yahoo.com

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

• ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ

• ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ

• ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ

ਪਤੰਗਬਾਜ਼ੀ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ

• ਪਤੰਗਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 15 ਜਨਵਰੀ ਤੋਂ

ਚੰਡੀਗੜ੍ਹ, 12 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ ਜਿਸ ਲਈ ਬਸੰਤ ਮੇਲੇ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪਤੰਗਬਾਜ਼ੀ ਦੇ ਮੇਲੇ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਕੀਤੀ ਗਈ ਹੈ।

ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਨੂੰ ਵੀ 1 ਲੱਖ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 10 ਤੋਂ 18 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਵਿਚੋਂ ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਐਨ.ਆਰ.ਆਈ ਕੈਟਾਗਰੀ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ “ਸਭ ਸੇ ਬੜਾ ਪਤੰਗਬਾਜ਼ ਮੁਕਾਬਲਾ” ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੈ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੀ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2024.in ਤੇ 15 ਜਨਵਰੀ ਤੋਂ 25 ਜਨਵਰੀ 2024 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਇਸ ਵੈਬਸਾਈਟ ਤੇ ਉਪਲੱਬਧ ਹਨ।
ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਰੰਗੀਨ ਬਣਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ।
ਮੇਲੇ ਸਬੰਧੀ ਵੈਬਸਾਈਟ ਲਾਂਚ ਕਰਨ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਨੀਰੂ ਕਤਿਆਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top