ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹੋਇਆ ਮਾਮਲਾ ਦਰਜ

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹੋਇਆ ਮਾਮਲਾ ਦਰਜ
ਚੰਡੀਗੜ : ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਭਰਾ ਦਵਿੰਦਰ ਭੋਲਾ ਦਾ ਜਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਆਪਸੀ ਝਗੜਾ ਚਲਦਾ ਆ ਰਿਹਾ ਸੀ ਜੋ ਕਿ ਕਾਫੀ ਸੋਸ਼ਲ ਮੀਡੀਆ ਤੇ ਸਰਗਰਮ ਵੀ ਰਿਹਾ ਤੇ ਹੁਣ ਇਸ ਕੇਸ ਵਿੱਚ ਨਵਾਂ ਮੋੜ ਆਇਆ ਹੈ। ਪੁਲਿਸ ਨੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਸਾਥੀਆਂ ਤੇ ਮਾਮਲਾ ਦਰਜ ਕੀਤਾ ਹੈ। ਦੱਸਣ ਯੋਗ ਹੈ ਕੀ ਬੁੱਗਾ ਖਿਲਾਫ਼ ਇਹ ਕੇਸ ਉਸ ਦੇ ਸਕੇ ਭਰਾ 60 ਸਾਲਾਂ ਦਵਿੰਦਰ ਸਿੰਘ ਭੋਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜਿਸ ਦੀ ਪਤਨੀ ਅਤੇ ਬੁੱਗਾ ਦੀ ਭਰਜਾਈ ਅਮਰਜੀਤ ਕੌਰ ਦੀ 23 ਦਸੰਬਰ ਨੂੰ ਮੌਤ ਹੋ ਗਈ ਸੀ ਤੇ ਹੁਣ ਪਰਿਵਾਰ ਵੱਲੋਂ ਕਰੀਬ 22 ਦਿਨ ਬਾਅਦ ਅਮਰਜੀਤ ਕੌਰ ਦੇ ਸੰਸਕਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਬਸੀ ਪਠਾਣਾਂ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਪੁਲਿਸ ਵੱਲੋਂ ਬਡਾਲੀ ਆਲਾ ਸਿੰਘ ਪੁਲਿਸ ਥਾਣੇ ਵਿਚ ਸਤਵਿੰਦਰ ਬੁੱਗਾ ਅਤੇ ਦੋ ਹੋਰਨਾਂ ਖਿ਼ਲਾਫ਼ ਕੇਸ ਦਰਜ ਕੀਤਾ ਗਿਆ ਹੈ, ਦੂਜੇ ਪਾਸੇ ਸਤਵਿੰਦਰ ਬੁੱਗਾ ਵਲੋਂ ਵੀ ਆਪਣੇ ਦੋਵੇਂ ਭਰਾਵਾਂ ਖਿਲਾਫ਼ ਜਾਣੋ ਮਾਰਨ ਦੀ ਕੋਸ਼ਿਸ਼ ਕਰਨ ਦੀ ਸ਼ਿਕਾਇਤ ਦਿਤੀ ਗਈ ਸੀ ਜਿਸ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ।
