Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਮਾਮੂਲੀ ਗਿਰਾਵਟ

ਦੁਆਰਾ: Punjab Bani ਪ੍ਰਕਾਸ਼ਿਤ :Monday, 08 January, 2024, 04:13 PM

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਮਾਮੂਲੀ ਗਿਰਾਵਟ
ਦਿਲੀ : ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਸਵੇਰੇ ਤਕਰੀਬਨ 6 ਵਜੇ ਕਰੂਡ ਡਿੱਗ ਕੇ 73.67 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ ਮਾਮੂਲੀ ਗਿਰਾਵਟ ਨਾਲ 78.66 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 56 ਪੈਸੇ ਦਾ ਵਾਧਾ ਹੋਇਆ ਹੈ। ਝਾਰਖੰਡ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 28 ਪੈਸੇ ਦਾ ਵਾਧਾ ਹੋਇਆ ਹੈ। ਮੱਧ ਪ੍ਰਦੇਸ਼, ਗੋਆ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।ਇਸ ਦੇ ਨਾਲ ਹੀ ਛੱਤੀਸਗੜ੍ਹ ‘ਚ ਪੈਟਰੋਲ 60 ਪੈਸੇ ਅਤੇ ਡੀਜ਼ਲ 59 ਪੈਸੇ ਸਸਤਾ ਹੋ ਗਿਆ ਹੈ। ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 13 ਪੈਸੇ ਦੀ ਕਮੀ ਆਈ ਹੈ। ਮਹਾਰਾਸ਼ਟਰ, ਪੰਜਾਬ, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। 



Scroll to Top