Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਨਾਈਜੀਰੀਅਨ ਵਿਦਿਆਰਥੀਆਂ ਦੀ  ਕਾਰ ਨੁੰ ਲੱਗੀ ਅੱਗ, ਬਾਲ ਬਾਲ ਬਚੇ

ਨਾਈਜੀਰੀਅਨ ਵਿਦਿਆਰਥੀਆਂ ਦੀ ਕਾਰ ਨੁੰ ਲੱਗੀ ਅੱਗ, ਬਾਲ ਬਾਲ ਬਚੇ

ਨਾਈਜੀਰੀਅਨ ਵਿਦਿਆਰਥੀਆਂ ਦੀ ਕਾਰ ਨੁੰ ਲੱਗੀ ਅੱਗ, ਬਾਲ ਬਾਲ ਬਚੇ
ਲੁਧਿਆਣਾ : ਸ਼ਹਿਰ ਦੇ ਫਿਰੋਜ਼ਪੁਰ ਰੋਡ ‘ਤੇ ਰਾਤ 10.45 ਵਜੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਵਿਚ ਕੁਝ ਵਿਦੇਸ਼ੀ ਵਿਦਿਆਰਥੀ ਸਨ ਤੇ ਉਹ ਸਮੇਂ ਸਿਰ ਬਾਹਰ ਨਿਕਲ ਆਏ। ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਕਾਰ ‘ਚ ਹੰਗਾਮਾ ਕਰ ਰਹੇ ਸਨ। ਕੁਝ ਦੇਰ ਬਾਅਦ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। ਜਾਂਚ ਦੌਰਾਨ ਉੱਥੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਕਾਰ ‘ਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ ਤੇ ਉਹ ਗੱਡੀ ਚਲਾਉਂਦੇ ਸਮੇਂ ਕਾਫੀ ਰੌਲਾ ਪਾ ਰਹੇ ਸਨ ਤੇ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਬਾਹਰ ਆ ਗਏ। ਜਿਸ ਤੋਂ ਬਾਅਦ ਮੌਕੇ ‘ਤੇ ਭਾਰੀ ਭੀੜ ਇਕੱਠੀ ਹੋ ਗਈ ਤੇ ਇਸ ਕਾਰਨ ਸੜਕ ਜਾਮ ਹੋ ਗਈ। ਚਸ਼ਮਦੀਦਾਂ ਮੁਤਾਬਕ ਜਿਵੇਂ ਹੀ ਕਾਰ ਡਿਵਾਈਡਰ ਨਾਲ ਟਕਰਾਈ ਤਾਂ ਕੁਝ ਸਕਿੰਟਾਂ ਬਾਅਦ ਬੋਨਟ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਵੇਂ ਹੀ ਵਿਦਿਆਰਥੀ ਕਾਰ ‘ਚੋਂ ਬਾਹਰ ਨਿਕਲੇ ਤਾਂ ਅਚਾਨਕ ਇੰਜਣ ‘ਚ ਧਮਾਕਾ ਹੋ ਗਿਆ।

Advertisement
Advertisement
Advertisement
Advertisement
Scroll to Top