ਸਾਹਿਬ ਏ ਕਮਾਲ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਲੰਗਰ

ਸਾਹਿਬ ਏ ਕਮਾਲ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਲੰਗਰ
ਸਿੱਖ ਧਰਮ ਤੋਂ ਲੰਗਰ ਪ੍ਰੰਪਰਾ ਨੂੰ ਪਿੰਡ ਕਾਹਲਵਾਂ ਦੀ ਪੰਚਾਇਤ ਉਪਰਾਲੇ ਨੂੰ ਜਾਰੀ ਰੱਖੇਗੀ
ਪਟਿਆਲਾ 11 ਜਨਵਰੀ ()
ਦਸਮ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਕਾਹਲਵਾਂ ਦੀਆਂ ਸੰਗਤਾਂ ਨੇ ਸਰਹੰਦ ਰੋਡ ’ਤੇ ਅਤੁੱਟ ਲੰਗਰ ਚਲਾਇਆ। ਪਿੰਡ ਦੀ ਪੰਚਾਇਤ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਅਤੁੱਟ ਲੰਗਰਾਂ ਦੀ ਸ਼ੁਰੂਆਤ ਕੀਤੀ ਜਾਂਦੀ ਹੈ ਅਤੇ ਇਸ ਵਾਰ ਵੀ ਉਪਰਾਲੇ ਨੂੰ ਜਾਰੀ ਰੱਖਦਿਆਂ ਪਿੰਡ ਦੇ ਸਰਪੰਚ ਜਗੀਰ ਸਿੰਘ ਅਤੇ ਹਰਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਸਿੱਖ ਧਰਮ ਵਿਚ ਲੰਗਰ ਦੀ ਵੱਡੀ ਮਹੱਤਤਾ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਮੌਕੇ ਪਿੰਡ ਦੀ ਸੰਗਤਾਂ ਵੱਲੋਂ ਲੰਗਰਾਂ ਦੀ ਉਪਰਾਲੇ ਕੀਤੇ ਜਾਂਦੇ ਹਨ ਅਤੇ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇਨ੍ਹਾਂ ਲੰਗਰਾਂ ਨੂੰ ਸੰਗਤਾਂ ਲਈ ਅਤੁੱਟ ਚਲਾਇਆ ਜਾਂਦਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸੰਗਤ ਖੁਦ ਆਪਣੇ ਹੱਥੀਂ ਲੰਗਰ ਤਿਆਰ ਕਰਦੀ ਹੈ ਅਤੇ ਫੇਰ ਸੰਗਤਾਂ ਨੂੰ ਵਰਤਾਇਆ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਝਿੱਲ, ਅਮਨਦੀਪ ਸਿੰਘ ਕਾਹਲਵਾਂ, ਭਗਵੰਤ ਸਿੰਘ, ਸੁਖਦੇਵ ਕਾਹਲਵਾਂ, ਜਸਕਰਟਨ ਸਿੰਘ, ਸੁਖਵਿੰਦਰ ਸਿੰਘ ਲਾਡੀ, ਸਾਹਿਬ ਔਲਖ, ਬਲਵਿੰਦਰ ਸਿੰਘ ਢਿੱਲੋਂ ਆਦਿ ਨੇ ਵੀ ਅਤੁੱਟ ਲੰਗਰ ਦੀ ਸੇਵਾ ਵਿਚ ਆਪਣਾ ਅਹਿਮ ਯੋਗਦਾਨ ਪਾਇਆ।
