Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਥਕ ਰਵਾਇਤਾਂ ਅਤੇ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਜਾਇਆ ਗਿਆ ਮਹਾਨ ਚੇਤਨਾ ਮਾਰਚ

ਦੁਆਰਾ: Punjab Bani ਪ੍ਰਕਾਸ਼ਿਤ :Saturday, 23 December, 2023, 02:50 PM

ਪੰਥਕ ਰਵਾਇਤਾਂ ਅਤੇ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਜਾਇਆ ਗਿਆ ਮਹਾਨ ਚੇਤਨਾ ਮਾਰਚ
ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੇ ਦਿੱਤੀ ਵਿਲੱਖਣ ਤੇ ਅਦੁੱਤੀ ਸ਼ਹਾਦਤ : ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ
ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਗੁਰਬਾਣੀ ਫਲਸਫੇ ਨੂੰ ਪ੍ਰਚਾਰਿਆ : ਪ੍ਰੋ. ਬਡੂੰਗਰ
ਬੈਂਡ ਪਾਰਟੀਆਂ, ਸ਼ਬਦੀ ਜੱਥਿਆਂ ਅਤੇ ਗੱਤਕਾ ਪਾਰਟੀਆਂ ਨੇ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ
ਪਟਿਆਲਾ 23 ਦਸੰਬਰ ()
ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਚੇਤਨਾ ਮਾਰਚ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਰਵਾਨਾ ਹੋਇਆ। ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਸ਼ਹਿਰ ਵੱਲ ਰਵਾਨਾ ਹੋਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਗੁਰੂ ਮਹਾਰਾਜ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ। ਇਸ ਮੌਕੇ ਸੰਤ ਮਹਾਂਪੁੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਸੰਸਾਰ ਪੱਧਰ ’ਤੇ ਸਿੱਖ ਇਤਿਹਾਸ ਅੰਦਰ ਹੋਈਆਂ ਮਹਾਨ ਸ਼ਹਾਦਤਾਂ ਨੂੰ ਕੋਟਿ ਕੋਟਿਨ ਪ੍ਰਣਾਮ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੇ ਵਿਲੱਖਣ ਤੇ ਅਦੁੱਤੀ ਸ਼ਹਾਦਤ ਦਿੱਤੀ, ਜਿਸ ਦੀ ਕਿਸੇ ਹੋਰ ਧਰਮ ਅਤੇ ਇਤਿਹਾਸ ਅੰਦਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਧਰਮ ਵਿਚ ਅਡੋਲ ਰਹਿੰਦਿਆਂ ਦਸਮੇਸ਼ ਪਿਤਾ ਦੇ ਲਾਲਾਂ ਨੇ ਆਪਣਾ ਆਪ ਕੁਰਬਾਨ ਕੀਤਾ ਅਤੇ ਮਨੁੱਖਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਅੱਜ ਭਟਕੀ ਮਨੁੱਖਤਾ ਨੂੰ ਪਦਾਰਥਵਾਦੀ ਯੁੱਗ ਵਿਚੋਂ ਬਾਹਰ ਕੱਢਣ ਲਈ ਜ਼ਰੂਰ ਹੈ ਕਿ ਆਉ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕਰੀਏ।
ਨਗਰ ਕੀਰਤਨ ਦੌਰਾਨ ਉਚੇਚੇ ਤੌਰ ’ਤੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਵੀ ਪੁੱਜੇ ਹੋਏ ਸਨ। ਇਸ ਮੌਕੇ ਸੰਗਤਾਂ ਨੂੰ ਪ੍ਰੇਰਦਿਆਂ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਜਿਥੇ ਦਸਮੇਸ਼ ਪਿਤਾ ਦੇ ਲਾਲਾਂ ਨੇ ਆਪਣਾ ਆਪ ਕੁਰਬਾਨ ਕੀਤਾ ਅਤੇ ਸਾਰਿਆਂ ਨੂੰ ਜਬਰ ਜੁਲਮ ਦੇ ਅੱਗੇ ਨਾ ਝੁਕਣ ਦਾ ਮਾਰਗ ਵਿਖਾਇਆ। ਉਨ੍ਹਾਂ ਦੀ ਸ਼ਹਾਦਤ ਲਾਸਾਨੀ ਹੈ ਅਤੇ ਮਨੁੱਖਤਾ ਨੂੰ ਹੱਕ, ਸੱਚ ’ਤੇ ਡੱਟਣ ਦਾ ਪਹਿਰਾ ਦੇਣ ਲਈ ਪ੍ਰੇਰਦੀ ਹੈ। ਪੋ੍ਰ. ਬਡੂੰਗਰ ਨੇ ਕਿਹਾ ਕਿ ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਹਮੇਸ਼ਾ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਗੁਰਬਾਣੀ ਦਾ ਪ੍ਰਚਾਰ ਪਰਸਾਰ ਕੀਤਾ ਅਤੇ ਸਮੁੱਚੀ ਲੋਕਾਈ ਵਿਚ ਗੁਰਬਾਣੀ ਫਲਸਫੇ ਨੂੰ ਪ੍ਰਚਾਰਣ ਦਾ ਮਹਾਨ ਉਪਰਾਲਾ ਕੀਤਾ। ਉਨ੍ਹਾਂ ਕਿਹਾ ਕਿ ਉਲਝੇ ਪਏ ਸਮਾਜ ਦੇ ਤਾਣੇ ਬਾਣੇ ਨੂੰ ਸੁਲਝਾਉਣ ਲਈ ਗੁਰਬਾਣੀ ਹੀ ਇਕੋ ਇਕ ਅਜਿਹਾ ਕੇਂਦਰ ਬਿੰਦੂ ਹੈ, ਜੋ ਮਨੁੱਖ ਨੂੰ ਸੁਚਿਆਰ ਬਣਾ ਸਕਦੀ ਹੈ। ਇਸ ਦੌਰਾਨ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਪੁੱਜੇ ਸੰਤ ਮਹਾਂਪੁਰਸ਼ਾਂ, ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਦਾ ਮਹਾਨ ਸ਼ਹੀਦੀ ਚੇਤਨਾ ਮਾਰਚ ਵਿਚ ਪੁੱਜਣ ’ਤੇ ਧੰਨਵਾਦ ਕੀਤਾ। ਭਾਈ ਗੁਰਦੀਪ ਸਿੰਘ ਨੇ ਕਿਹਾ ਕਿ ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ 23ਵੀਂ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਹੋਵੇਗਾ ਸੰਗਤਾਂ ਹੁੰਮ ਹੁੰਮਾਕੇ ਪੁੱਜਣ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਪਾਲਕੀ ਸਾਹਿਬ ’ਚ ਸਸ਼ੋ�ਿਭਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ’ਚ ਬਾਣੀ ਦਾ ਪ੍ਰਵਾਹ ਚਲਾਇਆ ਗਿਆ ਅਤੇ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਚੱਲਦੀਆਂ ਹੋਈਆਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾ ਰਹੀਆਂ ਸਨ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਖਾਲਸਾਨੀ ਪਹਿਰਵਿਆਂ ’ਚ ਸਾਰਿਆਂ ਦਾ ਧਿਆਨ ਖਿੱਚਿਆ। ਇਸ ਮੌਕੇ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ ਅਤੇ ਸਾਰਿਆਂ ਨੂੰ ਬਾਣੀ ਅਤੇ ਬਾਣੀ ਦਾ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ।
ਨਗਰ ਕੀਰਤਨ ਦੌਰਾਨ ਸੰਤ ਮਹਾਂਪੁਰਸ਼ਾਂ ਵਿਚ ਸੰਤ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਕਰਮਬੀਰ ਸਿੰਘ ਬੇਦੀ ਬਾਬਾ ਸ੍ਰੀ ਚੰਦ ਵਾਲੇ, ਬਾਬਾ ਅਜਮੇਰ ਸਿੰਘ ਰੋਪੜ ਵਾਲੇ, ਸੰਤ ਅਮਰਜੀਤ ਸਿੰਘ ਸਲਾਹਪੁਰ ਵਾਲੇ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਸੰਧੂ ਯੂ.ਕੇ., ਬੀਬੀ ਤਨਵੀਰ ਕੌਰ ਯੂ.ਕੇ., ਸ. ਗੁਰਮੀਤ ਸਿੰਘ ਬਿੱਟੂ ਟਾਂਡਾ ਸਲੇਮਪੁਰ,, ਸ. ਮਲਕੀਤ ਸਿੰਘ ਖੰਨੇ ਵਾਲੇ, ਸਾਬਕਾ ਕੌਂਸਲਰ ਨਰਿੰਦਰ ਸਿੰਘ ਚੰਡੋਕ, ਭਾਈ ਜੋਗਿੰਦਰ ਸਿੰਘ ਪੱਪੂ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸ. ਗੁਰਦੀਪ ਸਿੰਘ ਪ੍ਰਬੰਧਕ, ਪੱਤਰਕਾਰ ਜਸਪਾਲ ਸਿੰਘ, ਸੁਰਜੀਤ ਸਿੰਘ ਬਸਪਾ ਆਗੂ, ਪਰਮਜੀਤ ਸਿੰਘ ਇੰਸਪੈਕਟਰ ਪੀਆਰਟੀਸੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।



Scroll to Top