ਈਸਾਈ ਸਮਾਗਮ ਦੌਰਾਨ ਚਲੀ ਗੋਲੀ, ਇੱਕ ਦੀ ਮੌਤ, ਦੋ ਜਖਮੀ

ਈਸਾਈ ਸਮਾਗਮ ਦੌਰਾਨ ਚਲੀ ਗੋਲੀ, ਇੱਕ ਦੀ ਮੌਤ, ਦੋ ਜਖਮੀ
ਤਰਨਤਾਰਨ : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਗੋਲੀ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 2 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਵਾਰਦਾਤ ’ਚ ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਵੱਜੋਂ ਹੋਈ ਹੈ। ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਪਿੰਡ ਵਿੱਚ ਕਿਸੇ ਦੇ ਘਰ ਵਿੱਚ ਇਸਾਈ ਭਾਈਚਾਰੇ ਦਾ ਧਾਰਮਿਕ ਸਮਾਗਮ ਹੋ ਰਿਹਾ ਸੀ। ਇਸ ਦੌਰਾਨ ਪਿੰਡ ਦੇ ਕੁਝ ਨੌਜਵਾਨਾਂ ਵਲੋਂ ਪ੍ਰੋਗਰਾਮ ਨੂੰ ਜਬਰੀ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦਾ ਅਰਸ਼ਦੀਪ ਵੱਲੋਂ ਵਿਰੋਧ ਕੀਤਾ ਗਿਆ। ਗੁੱਸੇ ’ਚ ਆਏ ਨੌਜਵਾਨਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ।
