Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:24 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ

ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ

ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ
ਅਮਰੀਕਾ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੇ ਮੰਦਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਹਨ। 
ਦੱਸਿਆ ਜਾ ਰਿਹਾ ਹੈ ਕਿ ਜਿਸ ਮੰਦਰ ‘ਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ, ਉਹ ਵਾਸ਼ਿੰਗਟਨ ਡੀਸੀ ਤੋਂ 100 ਕਿਲੋਮੀਟਰ ਦੂਰ ਸਥਿਤ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਸ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਹਨ। ਇੰਨਾ ਹੀ ਨਹੀਂ ਮੰਦਰ ਦੇ ਬੋਰਡ ‘ਤੇ ਭਾਰਤ ਵਿਰੋਧੀ ਪੇਂਟਿੰਗ ਵੀ ਕੀਤੀ ਗਈ ਹੈ। ਹਿੰਦੂ-ਅਮਰੀਕੀ ਸੰਸਥਾਨ ਨੇ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਦੀ ਮੰਗ ਕੀਤੀ ਹੈ।
ਕਾਬਿਲੇਗੌਰ ਹੈ ਕਿ ਉੱਤਰੀ ਅਮਰੀਕਾ ਅਤੇ ਕੈਨੇਡਾ ਵਿਚ ਸਰਗਰਮ ਕੁਝ ਖਾਲਿਸਤਾਨ ਪੱਖੀ ਜਥੇਬੰਦੀਆਂ ਲਗਾਤਾਰ ਹਿੰਦੂ ਮੰਦਰਾਂ ਵਿਚ ਭੰਨਤੋੜ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਫਿਲਹਾਲ ਕੈਲੀਫੋਰਨੀਆ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top