Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਰਕਾਰ ਨੇ ਨਵੇ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ

ਦੁਆਰਾ: Punjab Bani ਪ੍ਰਕਾਸ਼ਿਤ :Sunday, 24 December, 2023, 04:04 PM

ਸਰਕਾਰ ਨੇ ਨਵੇ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ
ਦਿਲੀ : ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹਾਲ ਹੀ ‘ਚ ਹੋਈਆਂ ਸਨ, ਜਿਸ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਨੇ ਜਿੱਤ ਦਰਜ ਕੀਤੀ ਸੀ ਅਤੇ ਪਹਿਲਵਾਨ ਅਨੀਤਾ ਸ਼ਿਓਰਨ ਨੂੰ ਹਾਰ ਮਿਲੀ ਸੀ। ਇਸ ਤੋਂ ਬਾਅਦ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈ ਲਿਆ। ਹੁਣ ਸਰਕਾਰ ਨੇ ਨਵੀਂ ਰੈਸਲਿੰਗ ਐਸੋਸੀਏਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ।
ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਦੀਆਂ ਚੋਣਾਂ ਵਿੱਚ ਬ੍ਰਿਜ ਭੂਸ਼ਣ ਸਿੰਘ ਦੇ ਬੇਹੱਦ ਕਰੀਬੀ ਅਤੇ ਵਫ਼ਾਦਾਰ ਮੰਨੇ ਜਾਣ ਵਾਲੇ ਸੰਜੇ ਸਿੰਘ ਨੇ ਚੋਣ ਜਿੱਤ ਲਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕੀਤਾ ਸੀ। ਸ਼ੁਕਰਵਾਰ ਨੂੰ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਪ੍ਰਧਾਨ ਮੰਤਰੀ ਨੂੰ ਆਪਣਾ ‘ਪਦਮ ਸ਼੍ਰੀ’ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਮਹਿਲਾ ਖਿਡਾਰਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਨਾਲ ਜੁੜੇ ਵਿਵਾਦ ਨੂੰ ਬਿਆਨ ਕੀਤਾ ਗਿਆ ਹੈ।



Scroll to Top