Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:24 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਪਾਈ ਦੀ ਹੋਈ ਮੌਤ , ਭਰਾ ਨੇ ਲਗਾਏ  ਧੱਕਾ ਦੇਣ ਦੇ ਦੋਸ਼

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਪਾਈ ਦੀ ਹੋਈ ਮੌਤ , ਭਰਾ ਨੇ ਲਗਾਏ ਧੱਕਾ ਦੇਣ ਦੇ ਦੋਸ਼

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਪਾਈ ਦੀ ਹੋਈ ਮੌਤ , ਭਰਾ ਨੇ ਲਗਾਏ ਧੱਕਾ ਦੇਣ ਦੇ ਦੋਸ਼
ਫਤਿਹਗੜ੍ਹ ਸਾਹਿਬ : ਗਾਇਕ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਸ਼ਨਿੱਚਰਵਾਰ ਨੂੰ ਪੀਜੀਆਈ ਜਾਂਦੇ ਸਮੇਂ ਮੌਤ ਹੋ ਗਈ। ਬੁੱਗਾ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਆਪਣੀ ਭਰਜਾਈ ਨੂੰ ਧੱਕਾ ਦਿੱਤਾ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਬੱਸੀ ਪਠਾਣਾਂ ਦੇ ਡੀਐਸਪੀ ਮੋਹਿਤ ਸਿੰਗਲਾ ਅਨੁਸਾਰ ਸਤਵਿੰਦਰ ਬੁੱਗਾ ਤੇ ਉਸ ਦਾ ਭਰਾ ਦਵਿੰਦਰ ਭੋਲੇ ਦੀ ਜ਼ਮੀਨ ਨੂੰ ਲੈ ਕੇ ਆਪਸੀ ਲੜਾਈ ਚੱਲ ਰਹੀ ਹੈ। ਸ਼ਨਿੱਚਰਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਖੇਤਾਂ ‘ਚ ਦੋਵਾਂ ਵਿਚਾਲੇ ਲੜਾਈ ਚੱਲ ਰਹੀ ਹੈ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਹਾਲਤ ਖਰਾਬ ਸੀ। ਫਿਰ ਉਸ ਨੂੰ ਖੇੜਾ ਹਸਪਤਾਲ ਤੇ ਫਿਰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਫਤਿਹਗੜ੍ਹ ਸਾਹਿਬ ਤੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ।ਜਦੋਂ ਉਸ ਨੂੰ ਪੀਜੀਆਈ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ‘ਚ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਬੁੱਗਾ ਦੇ ਭਰਾ ਦਾ ਦੋਸ਼ ਹੈ ਕਿ ਬੁੱਗਾ ਨੇ ਉਸ ਦੀ ਭਰਜਾਈ ਨੂੰ ਧੱਕਾ ਮਾਰਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top