Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰੰਘਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Monday, 25 December, 2023, 05:02 PM

ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰੰਘਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕੀਤੇ ਗਏ ਜਪੁਜੀ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ
ਪਟਿਆਲਾ 25 ਦਸੰਬਰ ()
ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਦਿੱਤੇ ਗਏ ਆਦੇਸ਼ਾਂ ’ਤੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਸੰਗਤੀ ਰੂਪ ਵਿਚ ਪਾਠ ਕੀਤੇ ਗਏ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ ਅਤੇ ਹੈਡ ਗ੍ਰੰਥ ਭਾਈ ਪ੍ਰਨਾਮ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੇ ਮਾਤਾ ਗੁਜਰੀ ਜੀ, ਚਾਰ ਸਾਹਿਬਜਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ ਦੀਵਾਨ ਹਾਲ ਵਿਖੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ ਕਰਕੇ ਮਹਾਨ ਸ਼ਹੀਦਾਂ ਨੂੰ ਅਕੀਦਤ ਭੇਂਟ ਕੀਤੀ ਗਈ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਪੁੱਜੇ ਹੋਏ ਸਨ।
ਇਸ ਮੌਕੇ ਹੈਡ ਗੰਥੀ ਭਾਈ ਪ੍ਰਨਾਮ ਸਿੰਘ ਨੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਅਤੇ ਮਾਤਾ ਗੁਜਰੀ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਜ਼ਬਰ ਅਤੇ ਜ਼ੁਲਮ ਦੇ ਸਿਖਰ ਪਾਰ ਜਾਣ ਮਗਰੋਂ ਮਹਾਨ ਸ਼ਹੀਦਾਂ ਨੇ ਆਪਣੀ ਸ਼ਹਾਦਤ ਤਾਂ ਦਿੱਤੀ, ਪ੍ਰੰਤੂ ਮੁਲਗ ਸਲਤਨਤ ਦੇ ਜਬਰ ਅੱਗੇ ਝੁਕਣਾ ਮਨਜੂਰ ਨਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਜੌਕੀ ਪੀੜ੍ਹੀ ਸਮੂਹ ਸ਼ਹੀਦਾਂ ਅਤੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਤੋਂ ਕੁਝ ਸਿੱਖਣ ਦਾ ਪ੍ਰਣ ਕਰੇ। ਇਸ ਉਪਰੰਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਚਿੰਤਾ ਇਸ ਕਰਕੇ ਵਧਾਉਂਦੇ ਹਨ ਕਿ ਸਾਡੀ ਅਜੌਕੀ ਪੀੜ੍ਹੀ ਆਪਣੇ ਮਹਾਨ ਵਿਰਸੇ ਅਤੇ ਇਤਿਹਾਸ ਤੋਂ ਟੁੱਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨਾਲ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਵਿਚ ਗਲਤਾਨ ਹੋਣਾ ਅਤੇ ਪਤਿਤਪੁਣੇ ਦੇ ਚੱਲਦਿਆਂ ਧਰਮ ਪਰਿਵਰਤਨ ਵੱਲ ਵੱਧਣਾ ਇਹ ਸੋਚਣ ਲਈ ਮਜਬੂਰ ਕਰਦਾ ਹੈ ਕਿ ਆਖਿਰ ਮਾਪੇ ਵੀ ਆਪਣੇ ਬੱਚਿਆਂ ਪ੍ਰਤੀ ਫਰਜ਼ਾਂ ਦੀ ਪਹਿਰੇਦਾਰੀ ਨਹੀਂ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸਮੁੱਚਾ ਜੀਵਨ ਧਰਮ ਵਿਚ ਅਡੋਲ ਅਤੇ ਅਡਿੱਗ ਰਹਿਣ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ ਅਤੇ ਅੱਜ ਲੋੜ ਹੈ ਕਿ ਏਨਾਂ ਸ਼ਹਾਦਤਮਈ ਦਿਨਾਂ ਵਿਚ ਧਰਮ ਦੀ ਪਗਡੰਡੀ ਵਾਲਾ ਰਾਹ ਫੜਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ ਭਲਵਾਨ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸਾਬਕਾ ਕੌਂਸਲਰ ਸੁਖਬੀਰ ਸਿੰਘ ਅਬਲੋਵਾਲ, ਨਰਿੰਦਰ ਸਿੰਘ ਸੰਧੂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ਹਿਰ ਦੀਆਂ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ।



Scroll to Top