Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:02 pm

+91 90915 01313 , +91 90916 01313

punjabbanni@gmail.com
punjabbani@yahoo.com

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 19 ਦਸੰਬਰ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਸਬੰਧੀ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਦੇ ਡਾਇਰੈਕਟਰ ਅਮ੍ਰਿਤ ਸਿੰਘ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਕੱਤਰ ਅਮਰਬੀਰ ਕੌਰ ਭੁੱਲਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੁੰ ਕਿਹਾ ਕਿ ਇੰਨ੍ਹਾਂ ਅਸਾਮੀਆਂ ਨੂੰ ਭਰਨ ਲਈ ਕੈਂਪ ਲਗਾਕੇ ਪ੍ਰੋਫਾਰਮੇ ਅਨੁਸਾਰ ਸੂਚਨਾ ਭਰਵਾਈ ਜਾਵੇ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਦਿਵਿਆਂਗ ਉਮਰ ਦੀ ਹੱਦ ਟੱਪਣ ਕਾਰਨ ਨੌਕਰੀ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਅਤੇ ਐਸ.ਐਸ.ਬੋਰਡ ਦੇ ਸਕੱਤਰ ਨੇ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਤੋਂ ਜਾਣੂ ਕਰਵਾਇਆ।
ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸੁਖਦੀਪ ਝੱਜ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top