ਖੇਡ ਮੰਤਰਾਲੇ ਦੇਵੇਗਾ 29 ਖਿਡਾਰੀਆਂ ਨੁੰ ਖੇਡ ਪੁਰਸਕਾਰ
ਦੁਆਰਾ: Punjab Bani ਪ੍ਰਕਾਸ਼ਿਤ :Wednesday, 20 December, 2023, 07:27 PM

ਖੇਡ ਮੰਤਰਾਲੇ ਦੇਵੇਗਾ 29 ਖਿਡਾਰੀਆਂ ਨੁੰ ਖੇਡ ਪੁਰਸਕਾਰ
ਨਵੀਂ ਦਿੱਲੀ : ਖੇਡ ਮੰਤਰਾਲੇ ਨੇ ਇਸ ਸਾਲ ਮਿਲਣ ਵਾਲੇ ਖੇਡ ਪੁਰਸਕਾਰਾਂ ਲਈ ਖਿਡਾਰੀਆਂ ਅਤੇ ਅਥਲੀਟਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਰਤ ਦੀ ਸਟਾਰ ਬੈਡਮਿੰਟਨ ਜੋੜੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਂਰਾਜ ਰੰਕੀਰੈਡੀ ਨੂੰ ਖੇਡ ਰਤਨ ਐਵਾਰਡ ਮਿਲੇਗਾ। ਉੱਥੇ, ਇਕ ਰੋਜ਼ਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਦਿੱਤਾ ਜਾਵੇਗਾ।
ਖੇਡ ਮੰਤਰਾਲੇ ਨੇ ਬੁੱਧਵਾਰ ਨੂੰ ਖੇਡ ਪੁਰਸਕਾਰ 2023 ਦਾ ਐਲਾਨ ਕੀਤਾ। ਇਸ ਵਾਰ ਕੁੱਲ 29 ਖਿਡਾਰੀਆਂ ਨੂੰ ਖੇਡ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਦੋ ਖਿਡਾਰੀਆਂ ਨੂੰ ਖੇਡ ਰਤਨ ਐਵਾਰਡ ਅਤੇ 27 ਅਥਲੀਟਾਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸਾਰੇ ਅਥਲੀਟਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ਤੇ ਇਹ ਪੁਰਸਕਾਰ ਦਿੱਤੇ ਜਾਣਗੇ।
