Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:14 am

+91 90915 01313 , +91 90916 01313

punjabbanni@gmail.com
punjabbani@yahoo.com

ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ

ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ

ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ
ਸੰਗੀਤ ਮੇਲੇ ਦੇ ਪਹਿਲੇ ਦਿਨ ਪਟਿਆਲਾ ਘਰਾਣੇ ਦੀ ਵਿਦਵਾਨ ਅੰਜਨਾ ਨਾਥ ਦੀ ਗਾਇਕੀ ਅਤੇ ਪ੍ਰੋਫ਼ੈਸਰ ਅਮਨਦੀਪ ਦਾ ਦਿਲਰੁਬਾ ਵਾਦਨ ਹੋਵੇਗਾ
ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ – ਦਾਖਲਾ ਮੁਫਤ
ਪਟਿਆਲਾ- 21 ਦਸੰਬਰ –
ਪਟਿਆਲਾ ਦੇ ਸੱਭਿਆਚਾਰਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਲਿਖਣ ਜਾ ਰਿਹਾ ਹੈ। ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵੱਲੋਂ ਪਟਿਆਲਾ ਘਰਾਣੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਅੱਗੇ ਲਿਜਾਣ ਲਈ ਚਾਰ ਰੋਜ਼ਾ ਸ਼ਾਸਤਰੀ ਸੰਗੀਤ ਉਤਸਵ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸਦੀ ਸ਼ੁਰੂਆਤ 22 ਦਸੰਬਰ ਸ਼ਾਮ ਨੂੰ 6 ਵਜੇ ਕਾਲੀਦਾਸ ਆਡੀਟੋਰੀਅਮ ਵਿੱਚ ਹੋਵੇਗੀ। ਜਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਮੌਕੇ ਪਟਿਆਲਾ ਦੇ ਪ੍ਰੋਫੈਸਰ ਅਮਨਦੀਪ ਸਿੰਘ “ਦਿਲਰੁਬਾ” ਸਾਜ਼ ਦੀਆਂ ਸੰਗੀਤਕ ਤਰੰਗਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰਨਗੇ ਅਤੇ ਪਟਿਆਲਾ ਘਰਾਣੇ ਦੀ ਗਾਇਕਾ ਅੰਜਨਾ ਨਾਥ ਆਪਣੀ ਗਾਇਕੀ ਨਾਲ ਪਟਿਆਲਾ ਵਾਸੀਆਂ ਨੂੰ ਆਪਣੇ ਵਿਰਸੇ ‘ਤੇ ਮਾਣ ਕਰਨ ਦਾ ਮੌਕਾ ਪ੍ਰਦਾਨ ਕਰੇਗੀ।
ਸ਼ਾਸਤਰੀ ਸੰਗੀਤ ਨੂੰ ਸਮਰਪਿਤ ਇਹ ਚਾਰ ਰੋਜ਼ਾ ਸਮਾਰੋਹ 25 ਦਸੰਬਰ ਤੱਕ ਚੱਲੇਗਾ ਅਤੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਦਾ ਉਦਘਾਟਨ ਕੀਤਾ ਜਾਵੇਗਾ। ਸਮਾਗਮ ਸ਼ਾਮ 6 ਵਜੇ ਸ਼ੁਰੂ ਹੋਵੇਗਾ। ਉੱਤਰੀ ਜ਼ੋਨ ਕਲਚਰਲ ਸੈਂਟਰ ਦੇ ਡਾਇਰੈਕਟਰ ਨੇ ਦੱਸਿਆ ਕਿ ਸਮਾਗਮ ਵਿੱਚ ਦਾਖ਼ਲਾ ਮੁਫ਼ਤ ਹੈ ਅਤੇ ਪ੍ਰੋਗਰਾਮ ਸਮੇਂ ਸਿਰ ਸ਼ੁਰੂ ਹੋਵੇਗਾ। ਇਸ ਲਈ ਦਰਸ਼ਕ ਸਮੇਂ ਸਿਰ ਹਾਜ਼ਰ ਹੋ ਕੇ ਪ੍ਰੋਗਰਾਮ ਦਾ ਭਰਪੂਰ ਆਨੰਦ ਲੈਣ। ਉਨ੍ਹਾਂ ਦੱਸਿਆ ਕਿ ਇਸ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਹਰ ਰੋਜ ਦੋ ਕਲਾਕਾਰ ਆਪਣੀ ਕਲਾ ਦਾ ਮੁਜਾਹਰਾ ਕਰਨਗੇ।
ਕਲਾਕਾਰ ਦੀ ਜਾਣ-ਪਛਾਣ
ਵਿਦਵਾਨ ਅੰਜਨਾ ਨਾਥ
ਪ੍ਰੋਗਰਾਮ ਦੇ ਪਹਿਲੇ ਦਿਨ ਕੋਲਕਾਤਾ ਦੀ ਵਿਦਵਾਨ ਅੰਜਨਾ ਨਾਥ ਦੀ ਪੇਸ਼ਕਾਰੀ ਹੋਵੇਗੀ, ਜਿਸ ਨੇ ਆਪਣੀ ਸ਼ੁਰੂਆਤੀ ਸਿਖਲਾਈ ਉਸਤਾਦ ਵੱਡੇ ਗੁਲਾਮ ਅਲੀ ਖਾਨ ਦੇ ਸਗਿਰਦ ਵਿਦਵਾਨ ਮੀਰਾ ਬੈਨਰਜੀ ਅਤੇ ਪੰਡਿਤ ਲਲਿਤ ਮੋਹਨ ਸਾਨਿਆਲ ਤੋਂ ਪ੍ਰਾਪਤ ਕੀਤੀ। ਬਾਅਦ ਵਿੱਚ ਪਟਿਆਲਾ ਘਰਾਣੇ ਦੇ ਪੰਡਿਤ ਅਜੈ ਚੱਕਰਵਰਤੀ ਦੀ ਦੇਖ-ਰੇਖ ਵਿੱਚ, ਉਸਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਆਪ ਨੂੰ ਪਟਿਆਲਾ ਘਰਾਣੇ ਦੀ ਇੱਕ ਸਥਾਪਿਤ ਗਾਇਕ ਵਜੋਂ ਸਥਾਪਿਤ ਕੀਤਾ। “ਗਿਰੀਜਾ ਦੇਵੀ ਅਵਾਰਡ” ਅਤੇ ਭਾਰਤ ਰਤਨ ਪੰਡਿਤ ਭੀਮਸੇਨ ਜੋਸ਼ੀ ਅਵਾਰਡ ਦੇ ਨਾਲ-ਨਾਲ ਅੰਜਨਾ ਨਾਥ ਨੂੰ ਭਾਰਤ ਸਰਕਾਰ ਵੱਲੋਂ ਵਜ਼ੀਫ਼ਾ ਵੀ ਦਿੱਤਾ ਗਿਆ ਹੈ। ਅੰਜਨਾ ਨਾਥ ਇੱਕ ਆਈਸੀਸੀਆਰ ਮਾਨਤਾ ਪ੍ਰਾਪਤ ਕਲਾਕਾਰ ਹੈ ਅਤੇ ਇੰਗਲੈਂਡ, ਸਪੇਨ, ਜਰਮਨੀ, ਕੈਨੇਡਾ ਅਤੇ ਸਵਿਟਜ਼ਰਲੈਂਡ ਵਿੱਚ ਵੀ ਪ੍ਰਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਦਾ ਗਾਇਕੀ ਵਿੱਚ ਸ਼ੁੱਧ ਰਾਗਦਾਰੀ ਦੇ ਨਾਲ, ਤਾਲ ਅਤੇ ਸੁਰ ਵਿੱਚ ਨਿਵੇਕਲੇ ਪ੍ਰਯੋਗ ਵੀ ਗਾਇਕੀ ਨੂੰ ਵਿਸ਼ੇਸ਼ ਬਣਾਉਂਦੇ ਹਨ।
ਪ੍ਰੋਫੈਸਰ ਅਮਨਦੀਪ ਸਿੰਘ – ਦਿਲਰੁਬਾ ਵਾਦਕ
ਪਹਿਲੇ ਦਿਨ ਦਿਲਰੁਬਾ ਪੇਸ਼ ਕਰਨ ਵਾਲੇ ਪ੍ਰੋ: ਅਮਨਦੀਪ ਸਿੰਘ ਮੂਲ ਰੂਪ ਵਿਚ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਦੇ ਪ੍ਰੋਫੈਸਰ ਹਨ। ਪ੍ਰੋ: ਅਮਨਦੀਪ ਸਿੰਘ ਨੇ ਹਿੰਦੁਸਤਾਨੀ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਤੰਤੀ ਸਾਜ਼ ਵਜਾਉਣ ਦੀ ਪਰੰਪਰਾ ਨੂੰ ਸੁਰਜੀਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਨਵੀਂ ਪੀੜ੍ਹੀ ਨੂੰ ਤੰਤੀ ਸਾਜ਼ ਸਿਖਾਉਣ ਅਤੇ ਉਨ੍ਹਾਂ ਦੀ ਰੁਚੀ ਵਧਾਉਣ ਵਿਚ ਵੱਡਾ ਯੋਗਦਾਨ ਪਾਇਆ ਹੈ। ਆਪ ਨੂੰ ਕਈ ਅਵਾਰਡਾਂ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਵੱਖ-ਵੱਖ ਖੇਤਰਾਂ ਵਿਚ ਪੇਸ਼ਕਾਰੀਆਂ ਦਿੱਤੀਆਂ ਹਨ।

Advertisement
Advertisement
Advertisement
Advertisement
Scroll to Top