Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਬੁੱਢਾ ਦਲ ਦੀ ਛਾਉਣੀ ਵਿਖੇ ਸ. ਇੰਦਰਜੀਤ ਸਿੰਘ ਬਾਸਰਕੇ ਸਨਮਾਨਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 December, 2023, 03:55 PM

ਬੁੱਢਾ ਦਲ ਦੀ ਛਾਉਣੀ ਵਿਖੇ ਸ. ਇੰਦਰਜੀਤ ਸਿੰਘ ਬਾਸਰਕੇ ਸਨਮਾਨਤ

ਅੰਮ੍ਰਿਤਸਰ:- 21 ਦਸੰਬਰ ( ) ਪੰਜਾਬ ਦੇ ਲਘੂ ਉਦਯੋਗ ਦੀਆਂ ਮੁਸ਼ਕਲਾਂ ਦੇ ਸਰਲੀ ਕਰਨ ਅਤੇ ਛੋਟੇ ਸਨਅਤਕਾਰਾਂ ਨੂੰ ਉਨਤੀ ਦੇ ਰਾਹ ਤੋਰਨ ਲਈ ਸ. ਇੰਦਰਜੀਤ ਸਿੰਘ ਬਾਸਰਕੇ ਨੂੰ ਇੰਡਸਟਰੀਜ਼ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ ਨੇ ਪੰਜਾਬ ਇਕਾਈ ਦਾ ਪ੍ਰਧਾਨ ਥਾਪਿਆ ਹੈ। ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਅੱਜ ਸ. ਇੰਦਰਜੀਤ ਸਿੰਘ ਬਾਸਰਕੇ ਨਤਮਸਤਕ ਹੋਣ ਤੇ ਅਸੀਸ ਦੀਆਂ ਬਖਸ਼ਿਸ਼ਾਂ ਲੈਣ ਲਈ ਪੁਜੇ।

ਏਥੈ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਮਹੰਤ ਬਾਬਾ ਭਗਤ ਸਿੰਘ ਨੇ ਕਾਂਗਰਸੀ ਪਾਰਟੀ ਸੀਨੀਅਰ ਆਗੂ ਸ. ਇੰਦਰਜੀਤ ਸਿੰਘ ਬਾਸਰਕੇ ਨਿੱਘਾ ਸੁਆਗਤ ਤੇ ਜੀ ਆਇਆ ਕਿਹਾ। ਸ. ਬਾਸਰਕੇ ਨੂੰ ਦੁਸ਼ਾਲਾ, ਸਿਰਪਾਓ ਨਾਲ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ। ਸ. ਬਾਸਰਕੇ ਨੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਤਾਂ ਇਸ ਪਾਵਨ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਤੇ ਅਸੀਸ ਲੈਣ ਪੁੱਜਾ ਹਾਂ ਤਾਂ ਜੋ ਜੁੰਮੇ ਲੱਗੀ ਸੇਵਾ ਨੂੰ ਮੈਂ ਹੋਰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਸਕਾ ਤੇ ਲਘੂ ਉਦਯੋਗ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਦਿਵਾ ਸਕਾ। ਇਸ ਮੌਕੇ ਸ. ਸੁਖਵਿੰਦਰ ਸਿੰਘ ਖਾਲਸਾ ਕਾਲਜ, ਸ੍ਰੀ ਅਸ਼ੋਕ ਕੁਮਾਰ, ਸ. ਅਵਤਾਰ ਸਿੰਘ ਛੀਨਾ, ਸ. ਸੁਰਜੀਤ ਸਿੰਘ ਰਾਹੀ ਸਾਬਕਾ ਜਨਰਲ ਮੈਨੇਜਰ ਭਗਤ ਪੂਰਨ ਸਿੰਘ ਪਿੰਗਲਵਾੜਾ, ਸ. ਲਖਬੀਰ ਸਿੰਘ ਛੱਜਲਵੱਢੀ, ਸ. ਪਰਮਜੀਤ ਸਿੰਘ ਬਾਜਵਾ ਮੈਨੇਜ਼ਰ, ਬਾਬਾ ਧੰਨਾ ਸਿੰਘ ਖਿਆਲਾ, ਸ. ਕਰਮਜੀਤ ਸਿੰਘ ਤੇ ਸ. ਅਮਨਦੀਪ ਸਿੰਘ ਬਾਸਰਕੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।