ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 December, 2023, 03:56 PM

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ
ਪਟਿਆਲਾ, 21 ਦਸੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਟੀਮ ਲੀਜ਼ (ਡੀਮਾਰਟ ਵਾਸਤੇ) ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਅਜਾਇਲ ਵਰਗੀਆਂ ਕੰਪਨੀਆਂ ਵੱਲੋਂ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਟੀਮ ਲੀਜ਼ (ਡੀਮਾਰਟ ਵਾਸਤੇ) ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਅਜਾਇਲ ਵਰਗੀਆਂ ਕੰਪਨੀਆਂ ਵੱਲੋਂ ਪਿਕਰ, ਹੈਲਪਰ, ਕਰਟਮਰ ਕੇਅਰ ਐਗਜ਼ੀਕਿਊਟਿਵ, ਸਹਾਇਕ ਟ੍ਰੇਨੀ, ਵੈਲਨੇੱਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਅੱਠਵੀਂ, ਦਸਵੀਂ, ਬਾਰਵੀ, ਗਰੈਜੂਏਸ਼ਨ ਪਾਸ ਪ੍ਰਾਰਥੀ ਅਤੇ ਆਈ.ਟੀ.ਆਈ. ਪਾਸ ਹੋਵੇ ਅਤੇ ਉਮਰ 18-40 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 22-ਦਸੰਬਰ-2023 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।



Scroll to Top