ਮੁਕਾਬਲੇ ਦੌਰਾਨ ਮੋਹਾਲੀ ਪੁਲਸ ਨੇ ਕੀਤੇ ਦੋ ਗੈਗਸਟਰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 December, 2023, 04:08 PM

ਮੁਕਾਬਲੇ ਦੌਰਾਨ ਮੋਹਾਲੀ ਪੁਲਸ ਨੇ ਕੀਤੇ ਦੋ ਗੈਗਸਟਰ ਗ੍ਰਿਫ਼ਤਾਰ
ਚੰਡੀਗੜ : ਮੁਹਾਲੀ ਵਿਚ ਮੁੜ ਐਨਕਾਉਂਟਰ ਹੋਇਆ ਹੈ। ਖਰੜ ਦੇ ਦਾਊਂਮਾਜਰਾ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਹਾਲੀ ਜ਼ਿਲ੍ਹੇ ਦੀ ਸੀਆਈਏ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਦੇ ਗੋਲੀ ਲੱਗੀ ਹੈ। ਹਾਲ ਹੀ ਵਿੱਚ ਕੁਰਾਲੀ ਵਿੱਚ ਇੱਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਮੁਲਜ਼ਮ ਫਰਾਰ ਹੋਏ ਸਨ। ਇਹ ਗੈਂਗਸਟਰ ਵਿਦੇਸ਼ ਵਿੱਚ ਬੈਠੇ ਪ੍ਰਿੰਸ ਚੌਹਾਨ ਦੇ ਸਾਥੀ ਦੱਸੇ ਜਾ ਰਹੇ ਹਨ। ਮੁਲਜ਼ਮਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ।