Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:32 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 21 ਦਸੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਚੰਡੀਗੜ੍ਹ ਤੋਂ ਰੋਜ਼ਾਨਾ ਸਪੋਕਸਮੈਨ ਲਈ ਪਿਛਲੇ ਲੰਮੇ ਸਮੇਂ ਫੋਟੋਗ੍ਰਾਫਰ ਦੇ ਤੌਰ ‘ਤੇ ਪੱਤਰਕਾਰੀ ਕਰ ਰਹੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਇੱਕ ਹਸਮੁੱਖ, ਇਮਾਨਦਾਰ ਅਤੇ ਜੁਝਾਰੂ ਇਨਸਾਨ ਸਨ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਆਪਣੇ ਕੰਮ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹੇ। ਉਨ੍ਹਾਂ ਕਿਹਾ ਕਿ ਫੋਟੋ ਪੱਤਰਕਾਰੀ ਦੇ ਖੇਤਰੀ ‘ਚ ਸ. ਸੰਤੋਖ ਸਿੰਘ ਜੀ ਵੱਲੋਂ ਕੀਤੇ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। ਜਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਨੇ ਸ. ਸੰਤੋਖ ਸਿੰਘ ਜੀ ਦੀਆਂ ਅੰਤਿਮ ਰਸਮਾਂ ਮੌਕੇ ਸ਼ਾਮਲ ਹੋ ਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

Advertisement
Advertisement
Advertisement
Advertisement
Scroll to Top