Breaking News ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ 

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 30 December, 2023, 04:17 PM

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ

– ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਇਸ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ

ਚੰਡੀਗੜ੍ਹ, 30 ਦਸੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।
ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।
ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।