Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਰਾਹੁਲ ਗਾਂਧੀ ਨੇ ਸਾਧਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 31 December, 2023, 04:27 PM

ਰਾਹੁਲ ਗਾਂਧੀ ਨੇ ਸਾਧਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ
ਨਵੀਂ ਦਿੱਲੀ, 31 ਦਸੰਬਰ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਆਪਣਾ ਖੇਤ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜੇ ਜਾਣ ਦੇ ਹਵਾਲੇ ਨਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਪੀਐੱਮ ਦੇਸ਼ ਦੇ ਰਖਵਾਲੇ ਹਨ ਤੇ ਉਨ੍ਹਾਂ ਵੱਲੋਂ ‘ਅਜਿਹਾ ਜ਼ੁਲਮ’ ਦੇਖ ਕੇ ਦਰਦ ਹੁੰਦਾ ਹੈ। ਗਾਂਧੀ ਨੇ ਫੋਗਾਟ ਦੀ ਕਰਤੱਵਿਆ ਪੱਥ ਵਾਲੀ ਤਸਵੀਰ ਸਾਂਝੀ ਕਰਦਿਆਂ ਐਕਸ ’ਤੇ ਇਕ ਪੋਸਟ ਵਿੱਚ ਕਿਹਾ, ‘‘ਦੇਸ਼ ਦੀ ਹਰ ਧੀ ਲਈ ਸਵੈ-ਮਾਣ ਸਭ ਤੋਂ ਪਹਿਲਾਂ ਜਦੋਂਕਿ ਤਗ਼ਮੇ ਜਾਂ ਹੋਰ ਸਨਮਾਨ ਬਾਅਦ ਵਿਚ ਹਨ। ਕੀ ਕਿਸੇ ‘ਅਖੌਤੀ ਬਾਹੂਬਲੀ’ ਤੋਂ ਮਿਲੇ ‘ਸਿਆਸੀ ਲਾਭ’ ਦੀ ਕੀਮਤ ਇਨ੍ਹਾਂ ਬਹਾਦਰ ਧੀਆਂ ਦੇ ਹੰਝੂਆਂ ਤੋਂ ਵੱਧ ਕੇ ਹੈ? ਪ੍ਰਧਾਨ ਮੰਤਰੀ ਦੇਸ਼ ਦੇ ਰਖਵਾਲੇ ਹਨ, ਉਨ੍ਹਾਂ ਦਾ ਅਜਿਹਾ ਜ਼ੁਲਮ ਦੇਖ ਕੇ ਦੁੱਖ ਹੁੰਦਾ ਹੈ।’’

ਵਿਸ਼ਵ ਚੈਂਪੀਅਨਸ਼ਿਪ ਤਗ਼ਮਾ ਜੇਤੂ ਵਿਨੇਸ਼ ਫੋਗਾਟ ਨੇ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨ ਨੂੰ ਪੀਐੱਮ ਦਫ਼ਤਰ ਜਾਣ ਤੋਂ ਰੋਕ ਦਿੱਤਾ ਸੀ। ਮਗਰੋਂ ਫੋਗਾਟ ਨੇ ਦਿੱਲੀ ਦੇ ਕਰਤੱਵਿਆ ਪੱਥ ਦੇ ਐਨ ਵਿਚਾਲੇ ਆਪਣਾ ਖੇਲ ਰਤਨ ਤੇ ਅਰਜੁਨ ਐਵਾਰਡ ਰੱਖ ਕੇ ਸਰਕਾਰ ਨੂੰ ਮੋੜ ਦਿੱਤੇ ਸਨ। ਫੋਗਾਟ ਨੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਨਾਲ ਮਿਲ ਕੇ ਸੰਜੈ ਸਿੰਘ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦਾ ਨਵਾਂ ਪ੍ਰਧਾਨ ਚੁਣੇ ਜਾਣ ’ਤੇ ਇਤਰਾਜ਼ ਜਤਾਇਆ ਸੀ। ਪਹਿਲਵਾਨਾਂ ਨੇ ਸੰਜੈ ਸਿੰਘ ਨੂੰ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਵਫਾਦਾਰ ਦੱਸਿਆ ਸੀ।