Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:34 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਨੀਰਜ ਗੋਇਲ ਮੁਲਤਾਨੀ ਮੱਲ ਮੋਦੀ ਕਾਲਜਣ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਡਾ. ਨੀਰਜ ਗੋਇਲ ਮੁਲਤਾਨੀ ਮੱਲ ਮੋਦੀ ਕਾਲਜਣ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਡਾ. ਨੀਰਜ ਗੋਇਲ ਮੁਲਤਾਨੀ ਮੱਲ ਮੋਦੀ ਕਾਲਜਣ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ: 01 ਜਨਵਰੀ

ਅੱਜ ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਡਾ. ਨੀਰਜ ਗੋਇਲ ਨੇ ਨਵੇਂ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਪ੍ਰੋ. ਸੁਰਿੰਦਰ ਲਾਲ ਅਤੇ ਕਰਨਲ ਕਰਮਿੰਦਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਪ੍ਰੋ. ਸੁਰਿੰਦਰ ਲਾਲ ਨੇ ਡਾ. ਨੀਰਜ ਗੋਇਲ ਨੂੰ ਬਤੌਰ ਪ੍ਰਿੰਸੀਪਲ ਦਾ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੋਦੀ ਕਾਲਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਾਲਜ ਦੇ ਅੰਦਰੋਂ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਗਈ ਹੈ, ਇਸ ਲਈ ਮੋਦੀ ਕਾਲਜ ਦਾ ਸਮੂਹ ਸਟਾਫ਼ ਵਧਾਈ ਦਾ ਪਾਤਰ ਹੈ। ਪ੍ਰੋ. ਸੁਰਿੰਦਰ ਲਾਲ ਨੇ ਇਹ ਵੀ ਕਿਹਾ ਕਿ ਮੋਦੀ ਕਾਲਜ ਨੇ ਆਪਣੀ ਸਥਾਪਨਾ ਦੇ ਥੋੜੇ ਸਮੇਂ ਵਿੱਚ ਹੀ ਅਕਾਦਮਿਕਤਾ, ਖੇਡਾਂ ਅਤੇ ਸਭਿਆਚਾਰਕ ਸਰਗਰਮੀਆਂ ਦੇ ਖੇਤਰ ਵਿੱਚ ਸਨਮਾਨਯੋਗ ਪ੍ਰਾਪਤੀਆਂ ਕੀਤੀਆਂ ਹਨ ਅਤੇ ਆਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਡਾ. ਨੀਰਜ ਗੋਇਲ ਦੀ ਅਗਵਾਈ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਕਾਲਜ ਨਵੇਂ ਦਿਸਹੱਦੇ ਛੁਹੇਗਾ।
ਡਾ. ਨੀਰਜ ਗੋਇਲ, ਜੋ ਕਿ ਮੋਦੀ ਕਾਲਜ ਵਿਖੇ ਪਿਛਲੇ 23 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਪ੍ਰਿੰਸੀਪਲ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਕਾਲਜ ਵਿਖੇ ਬਤੌਰ ਐਸੋਸੀਏਟ ਪ੍ਰੋਫੈਸਰ ਅਤੇ ਮੁਖੀ ਬਿਜਨਸ ਮੈਨੇਜਮੈਂਟ ਵਜੋਂ ਕਾਰਜਰਤ ਸਨ, ਉਨ੍ਹਾਂ ਨੂੰ ਪ੍ਰਸ਼ਾਸਨਿਕ ਕੰਮਾਂ ਦਾ ਵੀ ਲੰਬਾ ਤਜਰਬਾ ਹੈ। ਉਹ ਕਾਲਜ ਵਿਖੇ ਹੀ ਡੀਨ ਅਕਾਦਮਿਕ ਅਤੇ ਕੰਨਵੀਨਰ, ਅਡਮੀਸ਼ਨ ਸੈੱਲ ਅਤੇ ਕਾਲਜ ਦੀਆਂ ਬਹੁਤ ਸਾਰੀਆਂ ਪ੍ਰਸ਼ਾਸਨਿਕ ਅਤੇ ਅਕਾਦਮਿਕ ਕਮੇਟੀਆਂ ਵਿੱਚ ਆਪਣਾ ਯੋਗਦਾਨ ਦੇ ਰਹੇ ਸਨ। ਡਾ. ਨੀਰਜ ਗੋਇਲ, ਐਮ.ਬੀ.ਈ., ਐਮ.ਕਾਮ., ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਵਿੱਚ ਯੂ.ਜੀ.ਸੀ. ਨੈਟ ਅਤੇ ਫੈਕਲਟੀ ਆਫ਼ ਬਿਜ਼ਨਸ ਵਿੱਚ ਪੀ.ਐਚ.ਡੀ. ਦੀ ਹਾਸਲ ਕਰ ਚੁੱਕੇ ਹਨ। ਉਹ 50 ਤੋਂ ਵੱਧ ਪੁਸਤਕਾਂ ਅਤੇ ਅਨੇਕਾਂ ਖੋਜ ਪੱਤਰਾਂ ਦੇ ਲੇਖਕ ਹੋਣ ਦੇ ਨਾਲ-ਨਾਲ ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਦੇ ਮੈਂਬਰ, ਬਿਜ਼ਨਸ ਮੈਨੇਜਮੈਂਟ ਦੇ ਬੋਰਡ ਆਫ਼ ਸਟੱਡੀਜ਼ (ਸਿੱਖਿਆ) ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਇੰਕਮ ਟੈਕਸ ਰਿਜਨਲ ਐਡਵਾਇਜ਼ਰੀ ਕੌਂਸਲ ਦੇ ਮੈਂਬਰ ਅਤੇ ਪੀ.ਸੀ.ਐਮ.ਏ. ਦੇ ਰਿਜ਼ਲਨ ਇੰਚਾਰਜ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਹ ਅਨੇਕਾਂ ਅਕਾਦਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਸਰਗਰਮ ਰੂਪ ਵਿੱਚ ਜੁੜੇ ਹੋਏ ਹਨ ਅਤੇ ਇਨ੍ਹਾਂ ਸੰਸਥਾਵਾਂ ਤੋਂ ਮਾਣ-ਸਨਮਾਨ ਵੀ ਹਾਸਲ ਕਰ ਚੁੱਕੇ ਹਨ।
ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਕਾਲਜ ਦੀ ਅਕਾਦਮਿਕ ਕੌਂਸਲ ਦੇ ਮੈਂਬਰਾਂ ਨਾਲ ਅਜੋਕੇ ਦੌਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਸਟਾਫ਼ ਦੇ ਸਹਿਯੋਗ ਨਾਲ ਉਹ ਕਾਲਜ ਨੂੰ ਹਰ ਖੇਤਰ ਵਿੱਚ ਅਗਾਂਹ ਲਿਜਾਣ ਵਿੱਚ ਸਫ਼ਲ ਹੋਣਗੇ।ਇਸ ਅਵਸਰ ਕਾਲਜ ਦੀ ਅਕਾਦਮਿਕ ਕੌਸਲ ਦੇ ਮੈਂਬਰ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top