Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ

ਨਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ

ਨਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ
ਹਜੂਰੀ ਰਾਗੀ ਜੱਥਿਆਂ ਪਾਸੋਂ ਮਾਣਿਆ ਗੁਰਬਾਣੀ ਕੀਰਤਨ ਦਾ ਆਨੰਦ
ਪਟਿਆਲਾ 1 ਜਨਵਰੀ ()
ਨਵੇਂ ਸਾਲ ਦੀ ਆਮਦ ਮੌਕੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਸਤਕ ਹੋਈਆਂ। ਗੁਰੂ ਦਰਬਾਰ ਵਿਚ ਨਤਮਸਤਕ ਹੋ ਕੇ ਸੰਗਤਾਂ ਨੇ ਜਿਥੇ ਹਜੂਰੀ ਰਾਗੀਆਂ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ, ਉਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਵੀ ਪ੍ਰਾਪਤ ਕੀਤੀਆਂ। ਇਸ ਮੌਕੇ ਸੰਗਤਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਨਵਾਂ ਵਰ੍ਹਾਂ ਸਾਰਿਆਂ ਲਈ ਸ਼ੁੱਖ ਸ਼ਾਂਤੀ ਲੈ ਕੇ ਆਵੇ। ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਵੀ ਕਰਵਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ, ਧਾਰਮਕ ਜਥੇਬੰਦੀਆਂ ਅਤੇ ਸੰਗਤਾਂ ਨੇ ਆਪਣੀ ਲਿਵ ਪ੍ਰਮਾਤਮਾ ਨਾਲ ਜੋੜ੍ਹਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਨਾਲ ਜੋੜ੍ਹਦਿਆਂ ਪ੍ਰੇਰਦਿਆਂ ਕਿਹਾ ਕਿ ਨਵੇਂ ਵਰੇਂ ’ਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਲੈਣ ਵਾਲੀਆਂ ਸੰਗਤਾਂ ਭਾਗਾਂ ਵਾਲੀਆਂ ਹਨ, ਜਿਨ੍ਹਾਂ ਨੇ ਨਵੇਂ ਵਰ੍ਹੇ ਦੀ ਸ਼ੁਰੂਆਤ ਪ੍ਰਮਾਤਮਾ ਨਾਲ ਜੁੜਕੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਾਹਿਬ ਦੀ ਬਾਣੀ ਸਾਰਿਆਂ ਨੂੰ ਸਹੀ ਰਾਹ ’ਤੇ ਚੱਲਣ ਲਈ ਪ੍ਰੇਰਦੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਪੁੱਜੀਆਂ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੱਤੀ ਤੇ ਪੁੱਜੀਆਂ ਸਾਰੀਆਂ ਧਾਰਮਕ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਪ੍ਰੇਮ ਸਿੰਘ, ਭਵਨਪੁਨੀਤ ਸਿੰਘ, ਸਿਮਰਨ ਗਰੇਵਾਲ, ਗਿਆਨੀ ਅਕਾਲੀ ਫੂਲਾ ਸਿੰਘ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਵਰਿੰਦਰ ਸਿੰਘ ਗੋਲਡੀ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰਾਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Advertisement
Advertisement
Advertisement
Advertisement
Scroll to Top