ਦੋ ਪੁਲਸ ਮੁਲਾਜ਼ਮਾਂ ਨੁੰ ਟਰੱਕ ਨੇ ਦਰੜਿਆ , ਦਰਦਨਾਕ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Wednesday, 27 December, 2023, 04:22 PM

ਦੋ ਪੁਲਸ ਮੁਲਾਜ਼ਮਾਂ ਨੁੰ ਟਰੱਕ ਨੇ ਦਰੜਿਆ , ਦਰਦਨਾਕ ਮੌਤ
ਮੋਹਾਲੀ : ਡੇਰਾਬੱਸੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਦੋਵੇਂ ਮੁਲਾਜ਼ਮ ਹਾਦਸੇ ਦਾ ਸ਼ਿਕਾਰ ਹੋ ਗਏ। ਰਾਤ ਕਰੀਬ 3 ਵਜੇ ਡੇਰਾਬੱਸੀ ਬਰਵਾਲਾ ਰੋਡ ‘ਤੇ ਇਕ ਟਰੱਕ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ।ਜਾਣਕਾਰੀ ਮਿਲੀ ਹੈ ਕਿ ਟਰੱਕ ਬਹੁਤ ਤੇਜ਼ ਰਫ਼ਤਾਰ ਨਾਲ ਗਲਤ ਸਾਈਡ ਤੋਂ ਆ ਰਿਹਾ ਸੀ। ਦੋਵੇਂ ਮੁਲਾਜ਼ਮ ਨਾਕੇ ਉਤੇ ਖੜ੍ਹੇ ਸਨ। ਜਦੋਂ ਉਨ੍ਹਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਪੁਲਿਸ ਮੁਲਾਜ਼ਮ ਟਰੱਕ ਥੱਲੇ ਆ ਗਏ। ਪੁਲਿਸ ਨੇ ਹਿਮਾਚਲ ਨੰਬਰ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ। ਦੋਵੇਂ ਪੁਲਿਸ ਮੁਲਾਜ਼ਮ ਡੇਰਾਬੱਸੀ ਥਾਣੇ ਵਿੱਚ ਹੋਮ ਗਾਰਡ ਵਜੋਂ ਤਾਇਨਾਤ ਸਨ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।
