Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:08 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

ਚੰਡੀਗੜ, 28 ਫਰਵਰੀ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 70,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਦੀ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਸੀਕਾ ਨਵੀਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top