Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 December, 2023, 04:38 PM

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ

ਚੰਡੀਗੜ੍ਹ, 27 ਦਸੰਬਰ

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ।

ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ। ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ।

ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।



Scroll to Top