Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:09 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਵਿਖੇ ਹਾਦਸੇ ਵਿੱਚ 6 ਭਾਰਤੀਆਂ ਦੀ  ਹੋਈ ਮੌਤ

ਅਮਰੀਕਾ ਵਿਖੇ ਹਾਦਸੇ ਵਿੱਚ 6 ਭਾਰਤੀਆਂ ਦੀ ਹੋਈ ਮੌਤ

ਅਮਰੀਕਾ ਵਿਖੇ ਹਾਦਸੇ ਵਿੱਚ 6 ਭਾਰਤੀਆਂ ਦੀ ਹੋਈ ਮੌਤ
ਵਿਜੈਵਾੜਾ, 27 ਦਸੰਬਰ
ਆਂਧਰਾ ਪ੍ਰਦੇਸ਼ ਦੇ ਇੱਕ ਪਰਿਵਾਰ ਲਈ ਕ੍ਰਿਸਮਸ ਦੀਆਂ ਛੁੱਟੀਆਂ ਉਦੋਂ ਦੁਖਦਾਈ ਬਣ ਗਈਆਂ, ਜਦੋਂ ਅਮਰੀਕਾ ਦੇ ਟੈਕਸਾਸ ਵਿੱਚ ਸੜਕ ਹਾਦਸੇ ਵਿੱਚ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ| ਮ੍ਰਿਤਕ ਸਾਰੇ ਵਾਈਐੱਸਆਰ ਕਾਂਗਰਸ ਪਾਰਟੀ (ਵਾਈਐੱਸਆਰਸੀਪੀ) ਦੇ ਮੁਮੀਦੀਵਰਮ ਤੋਂ ਵਿਧਾਇਕ ਪੀ. ਵੈਂਕਟ ਸਤੀਸ਼ ਕੁਮਾਰ ਦੇ ਰਿਸ਼ਤੇਦਾਰ ਸਨ। ਜਾਣਕਾਰੀ ਮੁਤਾਬਕ ਅਮਰੀਕਾ ਦੇ ਜੌਹਨਸਨ ਕਾਉਂਟੀ ਵਿਚ ਮੰਗਲਵਾਰ ਨੂੰ ਹਾਈਵੇਅ ‘ਤੇ ਟਰੱਕ-ਕਾਰ ਦੀ ਟੱਕਰ ਵਿਚ ਇਹ ਮੌਤਾਂ ਹੋਈਆਂ। ਪੀੜਤਾਂ ਦੀ ਪਛਾਣ ਵਿਧਾਇਕ ਦੇ ਰਿਸ਼ਤੇਦਾਰ ਪੀ. ਨਾਗੇਸ਼ਵਰ ਰਾਓ, ਨਾਗੇਸ਼ਵਰ ਰਾਓ ਦੀ ਪਤਨੀ ਸੀਤਾ ਮਹਾਲਕਸ਼ਮੀ, ਧੀ ਨਵੀਨਾ, ਦੋਹਤੀ ਕ੍ਰਿਤਿਕ ਅਤੇ ਨਿਸ਼ੀਤਾ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਦੀ ਵੀ ਜਾਨ ਚਲੀ ਗਈ। ਨਾਗੇਸ਼ਵਰ ਰਾਓ ਦਾ ਜਵਾਈ ਲੋਕੇਸ਼ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਵਿਧਾਇਕ ਅਨੁਸਾਰ ਉਸ ਦਾ ਚਾਚਾ ਅਤੇ ਉਸ ਦਾ ਪਰਿਵਾਰ ਅਟਲਾਂਟਾ ਵਿੱਚ ਰਹਿ ਰਿਹਾ ਸੀ। ਉਹ ਕ੍ਰਿਸਮਸ ਦੀਆਂ ਛੁੱਟੀਆਂ ‘ਤੇ ਟੈਕਸਾਸ ‘ਚ ਕੁਝ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਘਰ ਪਰਤ ਰਹੇ ਸਨ।

Advertisement
Advertisement
Advertisement
Advertisement
Scroll to Top