ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਚਾਰਜਸੀਟ ਵਿੱਚ ਪ੍ਰਿਅੰਕਾ ਗਾਂਧੀ ਦਾ ਨਾ ਆਇਆ ਸਾਹਮਣੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 28 December, 2023, 03:39 PM

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਚਾਰਜਸੀਟ ਵਿੱਚ ਪ੍ਰਿਅੰਕਾ ਗਾਂਧੀ ਦਾ ਨਾ ਆਇਆ ਸਾਹਮਣੇ
ਦਿਲੀ : ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ਵਿੱਚ ਪਹਿਲੀ ਵਾਰ ਪ੍ਰਿਅੰਕਾ ਗਾਂਧੀ ਦਾ ਨਾਮ ਸਾਹਮਣੇ ਆਇਆ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਈਡੀ ਦੀ ਚਾਰਜਸ਼ੀਟ ਵਿੱਚ ਰਾਬਰਟ ਵਾਡਰਾ ਦੇ ਨਾਲ ਪ੍ਰਿਯੰਕਾ ਗਾਂਧੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੂੰ ਮੁਲਜ਼ਮ ਨਹੀਂ ਬਣਾਇਆ ਗਿਆ ਹੈ।
ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਚਾਰਜਸ਼ੀਟ ‘ਚ ਪਹਿਲੀ ਵਾਰ ਪ੍ਰਿਅੰਕਾ ਗਾਂਧੀ ਵਾਡਰਾ ਦਾ ਜ਼ਿਕਰ ਕੀਤਾ ਗਿਆ ਹੈ। ਸੀਸੀ ਥੰਪੀ ਅਤੇ ਸੁਮਿਤ ਚੱਢਾ ਦੇ ਖਿਲਾਫ ਦਾਇਰ ਚਾਰਜਸ਼ੀਟ ਵਿੱਚ ਪ੍ਰਿਯੰਕਾ ਗਾਂਧੀ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਬਰਟ ਵਾਡਰਾ ਅਤੇ ਥੰਪੀ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਨੇ ਵੀ ਫਰੀਦਾਬਾਦ ਵਿਚ ਜ਼ਮੀਨ ਖਰੀਦੀ ਸੀ। ਸੰਜੇ ਭੰਡਾਰੀ ਦੇ ਕਰੀਬੀ ਥੰਪੀ ਅਤੇ ਵਾਡਰਾ ਵਿਚਾਲੇ ਵਿੱਤੀ ਸਬੰਧਾਂ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ। ਹਾਲਾਂਕਿ ਈਡੀ ਦੀ ਇਸ ਚਾਰਜਸ਼ੀਟ ਵਿੱਚ ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ ਦਾ ਨਾਂ ਮੁਲਜ਼ਮ ਵਜੋਂ ਨਹੀਂ ਹੈ।