Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਕੈਨੇਡਾ ਪੁਲਸ ਜਲਦ ਹੀ ਹਰਦੀਪ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਕਰ ਸਕਦੀ ਹੈ ਗਿ੍ਰਫ਼ਤਾਰੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 28 December, 2023, 03:54 PM

ਕੈਨੇਡਾ ਪੁਲਸ ਜਲਦ ਹੀ ਹਰਦੀਪ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਕਰ ਸਕਦੀ ਹੈ ਗਿ੍ਰਫ਼ਤਾਰੀ
ਓਟਵਾ, 28 ਦਸੰਬਰ
ਕੈਨੇਡੀਅਨ ਪੁਲੀਸ ਛੇਤੀ ਹੀ ਜੂਨ ਵਿੱਚ ਖਾਲਿਸਤਾਨ ਪੱਖੀ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲੇ ਕੈਨੇਡਾ ਵਿੱਚ ਹੀ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਦਿ ਗਲੋਬ ਐਂਡ ਮੇਲ ਦੇ ਅਨੁਸਾਰ ਪੁਲੀਸ ਫਿਲਹਾਲ ਮਸ਼ਕੂਕਾਂ ’ਤੇ ਨਜ਼ਰ ਰੱਖ ਰਹੀ ਹੈ ਤੇ ਉਮੀਦ ਹੈ ਕਿ ਕੁਝ ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਮਸ਼ਕੂਕ ਕਾਤਲ ਕੈਨੇਡਾ ਛੱਡ ਕੇ ਨਹੀਂ ਗਏ ਅਤੇ ਪੁਲੀਸ ਕਈ ਮਹੀਨਿਆਂ ਤੋਂ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਸੀ। ਭਾਰਤ ਨੇ 2020 ’ਚ ਨਿੱਝਰ ਨੂੰ ਅਤਿਵਾਦੀ ਕਰਾਰ ਦਿੱਤਾ ਸੀ।



Scroll to Top