Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:42 am

+91 90915 01313 , +91 90916 01313

punjabbanni@gmail.com
punjabbani@yahoo.com

ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ

ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ

ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ
ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਪਿਛਲੇ ਦਿਨੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਸੀਆਈਏ ਸਟਾਫ ਦੀ ਟੀਮ ਨੇ ਉਸਦੇ ਇੱਕ ਹੋਰ ਸਾਥੀ ਨੂੰ ਉਸ ਵੇਲੇ ਲੱਖਾਂ ਰੁਪਏ ਦੀ ਡਰੱਗ ਮਨੀ ਅਤੇ ਦੋ ਕਿਲੋ ਅਫੀਮ ਸਮੇਤ ਕਾਬੂ ਕਰ ਲਿਆ ਜਦ ਉਹ ਬਰੇਲੀ ਤੋਂ ਰੇਲ ਗੱਡੀ ਰਾਹੀਂ ਅਫੀਮ ਲੈ ਕੇ ਜਲੰਧਰ ਰੇਲਵੇ ਸਟੇਸ਼ਨ ਤੇ ਉਤਰ ਕੇ ਬਾਹਰ ਆਇਆ ਸੀ।
ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 21 ਦਸੰਬਰ ਨੂੰ ਏਸੀਪੀ ਡਿਟੈਕਟਿਵ ਪਰਮਜੀਤ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਲਾਡੋਵਾਲੀ ਰੋਡ ਤੋਂ ਰਾਜਕੁਮਾਰ ਵਾਸੀ ਅਲੀਗੰਜ ਬਰੇਲੀ ਉੱਤਰ ਪ੍ਰਦੇਸ਼ ਅਤੇ ਜੁਬੇਦਾ ਵਾਸੀ ਪਿੰਡ ਕੋਟਲਾ ਜਲੰਧਰ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਸੀ ।ਰਾਜਕੁਮਾਰ ਇਹੀ ਅਫੀਮ ਬਰੇਲੀ ਤੋਂ ਲੈ ਕੇ ਜੁਬੇਦਾ ਨੂੰ ਸਪਲਾਈ ਦੇਣ ਲਈ ਆਇਆ ਸੀ। ਸੀਆਈਏ ਸਟਾਫ ਦੀ ਟੀਮ ਨੇ ਦੋਵਾਂ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਇਸ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਬਰੇਲੀ ਤੋਂ ਹੀ ਇਹਨਾਂ ਦਾ ਇੱਕ ਹੋਰ ਸਾਥੀ ਅਫੀਮ ਦੀ ਸਪਲਾਈ ਦੇਣ ਲਈ ਜਲੰਧਰ ਆ ਰਿਹਾ ਹੈ। ਜਿਸ ਤੇ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਨਾਕਾਬੰਦੀ ਕੀਤੀ ਹੋਈ ਸੀ।

Advertisement
Advertisement
Advertisement
Advertisement
Scroll to Top