Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:53 am

+91 90915 01313 , +91 90916 01313

punjabbanni@gmail.com
punjabbani@yahoo.com

ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਵਿਖੇ ਚਲੀ ਗੋਲੀ, ਜਵਾਨ ਦੀ ਹੋਈ ਮੌਤ

ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਵਿਖੇ ਚਲੀ ਗੋਲੀ, ਜਵਾਨ ਦੀ ਹੋਈ ਮੌਤ

ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਵਿਖੇ ਚਲੀ ਗੋਲੀ, ਜਵਾਨ ਦੀ ਹੋਈ ਮੌਤ
ਲੁਧਿਆਣਾ : ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਚਲਾਈ ਗਈ। ਸੀਆਈਐਸਐਫ ਦਾ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ’ਤੇ ਡਿਊਟੀ ’ਤੇ ਸੀ। ਗੋਲੀ ਸ਼ੱਕੀ ਹਾਲਾਤਾਂ ਵਿੱਚ ਚਲਾਈ ਗਈ ਸੀ। ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਜਾ ਕੇ ਸਿਰ ‘ਚੋਂ ਲੰਘ ਗਈ। ਹਾਦਸਾ ਦੇਰ ਰਾਤ ਵਾਪਰਿਆ।  ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਿੱਟੂ ਉਸ ਸਮੇਂ ਘਟਨਾ ਵਾਲੀ ਥਾਂ ‘ਤੇ ਮੌਜੂਦ ਨਹੀਂ ਸੀ।
ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਹੋਰ ਸੁਰੱਖਿਆ ਕਰਮਚਾਰੀ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਸੰਦੀਪ ਨੂੰ ਖੂਨ ਨਾਲ ਲਥਪਥ ਅਤੇ ਮ੍ਰਿਤਕ ਪਾਇਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੀਆਈਐਸਐਫ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੀਆਈਐਸਐਫ ਦੇ ਨਾਲ-ਨਾਲ ਪੁਲਿਸ ਵੀ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

Advertisement
Advertisement
Advertisement
Advertisement
Scroll to Top