Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ , ਕਈ ਟੋਲ ਪਲਾਜਾ ਕੀਤੇ ਬੰਦ

ਦੁਆਰਾ: Punjab Bani ਪ੍ਰਕਾਸ਼ਿਤ :Saturday, 20 January, 2024, 03:23 PM

ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ , ਕਈ ਟੋਲ ਪਲਾਜਾ ਕੀਤੇ ਬੰਦ
ਚੰਡੀਗੜ੍ਹ- ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ।
ਕੌਮੀ ਇਨਸਾਫ ਮੋਰਚਾ ਨੇ ਪੰਜਾਬ ਦੇ 13 ਟੋਲ ਪਲਾਜਿਆਂ ਨੂੰ 11 ਤੋਂ ਲੈ ਕੇ 3 ਵਜੇ ਤੱਕ ਬੰਦ ਕਰ ਦਿੱਤਾ ਹੈ। ਦੂਜੇ ਪਾਸੇ  ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।



Scroll to Top