ਅੰਮ੍ਰਿਤਪਾਲ ਦੇ ਸਾਥੀ ਮਨਪ੍ਰੀਤ ਨੁੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ ਤੇ

ਅੰਮ੍ਰਿਤਪਾਲ ਦੇ ਸਾਥੀ ਮਨਪ੍ਰੀਤ ਨੁੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ ਤੇ
ਅਜਨਾਲਾ : ਅਜਨਾਲਾ ਥਾਣੇ ’ਤੇ ਹੋਏ ਹਮਲੇ ’ਚ ਹੁਣ ਤੱਕ ਪੁਲਿਸ ਵੱਲੋਂ ਵੱਡੀ ਗਿਣਤੀ ’ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ਼ੁੱਕਰਵਾਰ ਨੂੰ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਫਆਈਆਰ 39 ਵਿਚ ਇਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਹੈ, ਜਿਸ ਵਿਚ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਜ਼ਿਕਰ ਹੈ। ਉਸ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਜਨਾਲਾ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮਨਪ੍ਰੀਤ ਸਿੰਘ ਖੇਮਕਰਨ ਦੇ ਪਿੰਡ ਗ਼ਜ਼ਲ ਦਾ ਵਸਨੀਕ ਹੈ ਅਤੇ ਪੁਲਿਸ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਅਜਨਾਲਾ ਥਾਣੇ ’ਤੇ ਹਮਲੇ ਦੌਰਾਨ ਮਨਪ੍ਰੀਤ ਸਿੰਘ ਨੇ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਵੀ ਕੀਤਾ ਸੀ ਅਤੇ ਅੰਮ੍ਰਿਤਪਾਲ ਵੱਲੋਂ ਇਕੱਠੀ ਹੋਈ ਭੀੜ ਦਾ ਸਮਰਥਨ ਕੀਤਾ ਸੀ। ਅਦਾਲਤ ਨੇ ਮਨਪ੍ਰੀਤ ਸਿੰਘ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਸ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।
