Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:53 am

+91 90915 01313 , +91 90916 01313

punjabbanni@gmail.com
punjabbani@yahoo.com

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼
ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ
ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼
ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਜਾਵੇ ਧਿਆਨ ਕੇਂਦਰਿਤ: ਬਲਕਾਰ ਸਿੰਘ
ਚੰਡੀਗੜ੍ਹ, 23 ਜਨਵਰੀ:
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਰੀਵੀਊ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚਣ ਦੇ ਨਿਰਦੇਸ਼ ਦਿੱਤੇ।
ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ਼ ਰੀਵੀਊ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਸੂਬੇ ਵਿੱਚ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਅਮਰੁਤ ਮਿਸ਼ਨ ਅਧੀਨ ਬਣ ਰਹੇ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ, ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਜਿਹਨਾਂ ਕੰਮਾਂ ਦੀ ਡੀ ਪੀ ਆਰ ਮੰਜੂਰ ਹੋ ਚੁੱਕੀ ਹੈ ਉਨ੍ਹਾਂ ਦਾ ਟੈਂਡਰ ਲਗਵਾਉਣ ਉਪਰੰਤ ਜਲਦ ਕੰਮ ਸ਼ੁਰੂ ਕੀਤਾ ਜਾਵੇ ਅਤੇ ਜਿਹਨਾਂ ਕੰਮਾਂ ਦੀ ਡੀਪੀਆਰ ਪ੍ਰਵਾਨ ਕਰਨ ਲਈ ਕਾਰਵਾਈ ਚਲ ਰਹੀ ਹੈ ਉਹਨਾਂ ਦੀ ਡੀਪੀਆਰ ਜਲਦ ਮੰਜ਼ੂਰ ਕਰਵਾਈ ਜਾਵੇ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਅਲਾਟ ਹੋਏ ਫੰਡਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਵਿਕਾਸ ਕਾਰਜਾਂ ’ਤੇ ਖ਼ਰਚ ਨਹੀਂ ਕੀਤਾ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਆਉਂਦੇ ਕੰਮਾਂ ਅਤੇ ਉਨ੍ਹਾਂ ਕੰਮਾਂ ਲਈ ਅਲਾਟ ਹੋਏ ਫੰਡਾਂ ਬਾਰੇ ਵਿਸਤ੍ਰਿਤ ਰੂਪ ਵਿੱਚ ਜਾਣਕਾਰੀ ਅਧਿਕਾਰੀਆਂ ਦੇ ਸਾਹਮਣੇ ਵਿਧਾਇਕਾਂ ਨਾਲ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਸਾਰੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਜਨਤਾ ਦੀ ਜ਼ਰੂਰਤ ਮੁਤਾਬਿਕ ਵਿਕਾਸ ਕਾਰਜ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਸਭ ਦਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵੱਲ ਸਾਨੂੰ ਸਾਰਿਆਂ ਨੂੰ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਜੇਕਰ ਕਿਸੇ ਖ਼ੇਤਰੀ ਦਫਤਰ ਨੂੰ ਵਿਕਾਸ ਕਾਰਜਾਂ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ਼ ਮੁੱਖ ਦਫਤਰ ਨੂੰ ਭੇਜਣ।
ਇਸ ਮੌਕੇ ਵਿਧਾਇਕਾਂ ਵਿੱਚ ਮਦਨ ਲਾਲ ਬੱਘਾ, ਰਾਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਸਰਵਜੀਤ ਕੌਰ ਮਾਨੁਕੇ, ਜਗਤਾਰ ਸਿੰਘ ਦਿਆਲਪੁਰਾ, ਹਰਦੀਪ ਸਿੰਘ ਮੁੰਡੀਅਨ, ਤਰਨਪ੍ਰੀਤ ਸਿੰਘ ਸੋਂਡ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮਿਉਂਸੀਪਲ ਕਮਿਸ਼ਨਰ, ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ, ਲੁਧਿਆਣਾ, ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਲਾਂਪੁਰ ਦਾਖਾਂ ਅਤੇ ਨਗਰ ਨਿਗਮ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top