Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ

ਦੁਆਰਾ: Punjab Bani ਪ੍ਰਕਾਸ਼ਿਤ :Monday, 15 January, 2024, 08:11 PM

ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ
-ਪਟਿਆਲਾ ਦੀ ਸਨੌਰ ਆਧੁਨਿਕ ਮੰਡੀ ‘ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ
– ਕਿਹਾ, ਆਨਲਾਈਨ ਕੰਮ ਨੂੰ ਨੇਪਰੇ ਚਾੜ੍ਹਣ ਲਈ ਮੰਡੀ ਬੋਰਡ ਨੇ ਤਿਆਰ ਕੀਤਾ ਸਾਫਟਵੇਅਰ
ਪਟਿਆਲਾ, 15 ਜਨਵਰੀ :
ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ। ਜਿਨ੍ਹਾਂ ਵਲੋਂ ਗੇਟ ਐਂਟਰੀ ਦਾ ਉਦਘਾਟਨ ਕੀਤਾ ਗਿਆ।
ਸਮਾਗਮ ਦੌਰਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫ਼ਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ ‘ਤੇ ਵੇ-ਬ੍ਰਿਜ ਰਾਹੀਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਸ ਲਈ ਬੋਰਡ ਵੱਲੋਂ ਆਪਣਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀ ਹਰ ਤਰ੍ਹਾਂ ਦੀਆਂ ਸਬਜੀਆਂ ਅਤੇ ਫ਼ਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸਦੇ ਨਾਲ ਹੀ ਬੋਰਡ ਕੋਲ ਹੋਰ ਰਾਜਾਂ ਤੋਂ ਆਉਣ ਵਾਲੇ ਸਮਾਨ ਅਤੇ ਟਰੇਡਰਾਂ ਦਾ ਡਾਟਾ ਵੀ ਮੌਜੂਦ ਰਹੇਗਾ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੌਰ ਰੋਡ ਸਥਿਤ ਆਧੁਨਿਕ ਫਲ਼ ਅਤੇ ਸਬਜ਼ੀ ਮੰਡੀ ਵਿਖੇ ਏ.ਟੀ.ਐਮ. ਲਗਾਉਣ ਦੇ ਲਈ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸਦੇ ਨਾਲ ਹੀ ਮੰਡੀ ਤੋਂ ਬਾਹਰ ਆਉਣ ਵਾਲੇ ਰਸਤੇ ‘ਤੇ ਵੀ ਚੈੱਕ ਪੋਸਟ ਬਣਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਮੰਡੀ ‘ਚੋਂ ਬਾਹਰ ਜਾਣ ਵਾਲੀਆਂ ਸਬਜੀਆਂ ਅਤੇ ਫ਼ਲਾਂ ਦਾ ਵੇਰਵਾ ਵੀ ਦਰਜ ਕੀਤਾ ਜਾਵੇਗਾ, ਤਾਂ ਕਿ ਇਹ ਕਾਰਜ ਪੂਰੀ ਪਾਰਦਰਸ਼ਤਾ ਨਾਲ ਹੋਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਟੇਲ ਫ਼ਲ ਅਤੇ ਸਬਜੀ ਮੰਡੀ ਦਾ ਵੱਖਰਾ ਗੇਟ ਲਗਾ ਦਿੱਤਾ ਗਿਆ ਹੈ ਅਤੇ ਨਾਲ ਹੀ 4.79 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਅੰਦਰ ਲਗੀਆਂ ਲਾਇਟਾਂ ਦੀ ਮਰੰਮਤ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ।
ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ ਦੀ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ।
ਹਰਮੀਤ ਸਿੰਘ ਪਠਾਣਮਾਜਰਾ, ਐਮ.ਐਲ.ਏ. ਹਲਕਾ ਸਨੌਰ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਾਰੇ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਯੋਗ ਅਗਵਾਈ ਸਦਕਾ ਪੂਰੇ ਹੋ ਰਹੇ ਹਨ ਅਤੇ ਭਵਿੱਖ ਵਿੱਚ ਵੀ ਹੋਰ ਵਿਕਾਸ ਕਾਰਜਾਂ ਨੂੰ ਅਮਲੀ-ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੰਡੀਆਂ ਦੀ ਕਾਇਆ ਕਲਪ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ।
ਇਸ ਮੌਕੇ ਗੁਰਦੀਪ ਸਿੰਘ, ਇੰਜਨੀਅਰ-ਇਨ-ਚੀਫ਼, ਪੰਜਾਬ ਮੰਡੀ ਬੋਰਡ, ਜਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਐਕਸੀਅਨ ਧਰਮਿੰਦਰ ਸਿੰਘ ਸਿੱਧੂ, ਐਕਸੀਅਨ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ ।



Scroll to Top